ਨੀਟ ਪੇਪਰ ਲੀਕ ਮਾਮਲੇ 'ਤੇ ਕਾਂਗਰਸ ਦਾ ਭਾਜਪਾ ਸਰਕਾਰ ਖ਼ਿਲਾਫ਼ ਹੱਲਾ ਬੋਲ ਪ੍ਰਦਰਸ਼ਨ
ਨੀਟ ਪੇਪਰ ਲੀਕ ਮਾਮਲੇ 'ਤੇ ਭਾਜਪਾ ਸਰਕਾਰ ਖ਼ਿਲਾਫ਼ ਹੱਲਾ ਬੋਲ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੁਤਲਾ ਫ਼ੂਕਦੇ ਹੋਏ ਕਾਂਗਰਸੀ ਆਗੂ ਤੇ ਵਰਕਰ | ਤਸਵੀਰ: ਕਰਨ
<br/>
03-06-2026
ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ-ਰਾਮਗੜ੍ਹ
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਆਈ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਨੀਟ ਪੇਪਰ ਲੀਕ ਮਾਮਲੇ ਦੇ ਪੀੜਤ ਵਿਦਿਆਰਥੀਆਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਕਾਂਗਰਸ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ | ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ, ਜਿਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ | ਇਸ ਮੌਕੇ ਕਾਂਗਰਸ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |