30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਕਰਵਾਇਆ ਵਿੱਦਿਅਕ ਦੌਰਾ

ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੇ ਵਿਦਿਆਰਥੀ ਨੈਨੀਤਾਲ ਦੇ ਵਿੱਦਿਅਕ ਦੌਰੇ ਦੌਰਾਨ ਯਾਦਗਾਰੀ ਤਸਵੀਰ ਵਿਚ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 03-06-2026
ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ, ਪ੍ਰਯੋਗਿਕ ਗਿਆਨ ਅਤੇ ਸੱਭਿਆਚਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਨੈਨੀਤਾਲ ਦਾ ਇਕ ਯਾਦਗਾਰ ਵਿੱਦਿਅਕ ਦੌਰਾ ਕਰਵਾਇਆ ਗਿਆ | ਇਸ ਦੌਰੇ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਨੈਨੀਤਾਲ ਦੇ ਪ੍ਰਸਿੱਧ ਸੈਰ-ਸਪਾਟਾ ਅਤੇ ਇਤਿਹਾਸਕ ਸਥਾਨਾਂ ਦਾ ਦੌਰਾ ਕੀਤਾ | ਉਨ੍ਹਾਂ ਨੇ ਨੈਨੀ ਝੀਲ ਦੀ ਸੁੰਦਰਤਾ ਦਾ ਅਨੰਦ ਮਾਣਿਆ ਅਤੇ ਬੋਟਿੰਗ ਦਾ ਰੋਮਾਂਚਕ ਤਜਰਬਾ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਨੈਨਾ ਦੇਵੀ ਮੰਦਰ, ਮਾਲ ਰੋਡ ਜਿੰਮ ਕੋਰਬੈੱਟ ਅਤੇ ਹੋਰ ਪ੍ਰਸਿੱਧ ਸਥਾਨਾਂ ਦੀ ਯਾਤਰਾ ਕਰਕੇ ਉੱਥੋਂ ਦੇ ਇਤਿਹਾਸ, ਸੱਭਿਆਚਾਰ ਅਤੇ ਕੁਦਰਤੀ ਸੁੰਦਰਤਾ ਬਾਰੇ ਜਾਣਕਾਰੀ ਹਾਸਲ ਕੀਤੀ | ਬੱਚਿਆਂ ਨੇ ਟੂਰ ਦੌਰਾਨ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿਚ ਭਾਗ ਲਿਆ ਅਤੇ ਆਪਣੇ ਸਾਥੀਆਂ ਨਾਲ ਖ਼ੁਸ਼ਗਵਾਰ ਪਲ ਬਿਤਾਏ | ਇਸ ਯਾਤਰਾ ਨੇ ਉਨ੍ਹਾਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਵਿਹਾਰਕ ਗਿਆਨ ਪ੍ਰਾਪਤ ਕਰਨ ਦਾ ਮੌਕਾ ਦਿੱਤਾ | ਵਿਦਿਆਰਥੀਆਂ ਨੇ ਸਥਾਨਕ ਲੋਕਾਂ ਦੀ ਜੀਵਨ-ਸ਼ੈਲੀ, ਰਸਮਾਂ-ਰਿਵਾਜਾਂ ਅਤੇ ਸੱਭਿਆਚਾਰ ਨੂੰ ਨੇੜਿਉਂ ਦੇਖਿਆ ਅਤੇ ਸਮਝਿਆ | ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਪਿ੍ਆ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਸਿੱਖਿਅਕ ਦੌਰੇ ਬਹੁਤ ਮਹੱਤਵਪੂਰਨ ਹੁੰਦੇ ਹਨ | ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਗਿਆਨ ਵਰਧਕ ਅਤੇ ਮਨੋਰੰਜਕ ਗਤੀਵਿਧੀਆਂ ਨਾਲ ਜੋੜਨ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਅਤੇ ਸਮਾਜਿਕ ਗੁਣਾਂ ਦਾ ਵਿਕਾਸ ਵੀ ਕਰਦੀਆਂ ਹਨ |
ਪਿਛਲੀ ਖ਼ਬਰ ਕੋਆਪ੍ਰੇਟਿਵ ਬੈਂਕਾਂ ਵਿਚ ਨਕਦੀ ਦੀ ਕਮੀ ਕਾਰਨ ਕਿਸਾਨ ਤੇ ਦੁੱਧ ਉਤਪਾਦਕ ਹੋ ਰਹੇ ਹਨ ਪ੍ਰੇਸ਼ਾਨ-ਸ਼ਿਵਦਾਸਪੁਰ, ਦੇਦੜਾਂ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਪ੍ਰਧਾਨ ਦੀ ਕੁਰਸੀ ਲਈ ਕਿਸ ਦੇ ਸਿਰ ਸਜੇਗਾ ਤਾਜ.....?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।