30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸੰਗਤਾਂ ਨੂੰ ਮਿਲ ਰਿਹਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦਾ ਸੁਨਹਿਰੀ ਮੌਕਾ-ਵਿਧਾਇਕ ਗੈਰੀ ਬੜਿੰਗ

ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਪਿੰਡ ਨਰਾਇਣਗੜ੍ਹ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ, ਨਾਲ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਕੁਲਜੀਤ ਸਿੰਘ ਨਰਾਇਣਗੜ੍ਹ ਅਤੇ ਹੋਰ | ਤਸਵੀਰ: ਕੇਵਲ ਸਿੰਘ <br/> 03-06-2026
ਅਮਲੋਹ, 2 ਜੂਨ (ਕੇਵਲ ਸਿੰਘ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 52ਵੀਂ ਬੱਸ ਰਾਹੀਂ ਹਲਕਾ ਅਮਲੋਹ ਦੇ ਪਿੰਡ ਨਰਾਇਣਗੜ੍ਹ ਤੋਂ ਸ਼ਰਧਾਲੂਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਸੀਨੀਅਰ ਆਗੂ ਕੁਲਜੀਤ ਸਿੰਘ ਨਰਾਇਣਗੜ੍ਹ ਨੇ ਸੰਗਤਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਵਿਧਾਇਕ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ | ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿਚ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਵਲੋਂ ਉਨ੍ਹਾਂ ਲਈ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤਾਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਕੁਲਜੀਤ ਸਿੰਘ ਨਰਾਇਣਗੜ੍ਹ ਵਲੋਂ ਵਿਧਾਇਕ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ
ਪਿਛਲੀ ਖ਼ਬਰ ਅਧਿਕਾਰੀਆਂ 'ਤੇ ਦਬਾਅ ਪਾ ਕੇ ਭਾਜਪਾ ਉਮੀਦਵਾਰਾਂ ਨੂੰ ਹਰਾਇਆ ਗਿਆ-ਗਰਗ, ਪਰਾਸ਼ਰ ਅਗਲੀ ਖ਼ਬਰ ਕੋਆਪ੍ਰੇਟਿਵ ਬੈਂਕਾਂ ਵਿਚ ਨਕਦੀ ਦੀ ਕਮੀ ਕਾਰਨ ਕਿਸਾਨ ਤੇ ਦੁੱਧ ਉਤਪਾਦਕ ਹੋ ਰਹੇ ਹਨ ਪ੍ਰੇਸ਼ਾਨ-ਸ਼ਿਵਦਾਸਪੁਰ, ਦੇਦੜਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।