30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਅਧਿਕਾਰੀਆਂ 'ਤੇ ਦਬਾਅ ਪਾ ਕੇ ਭਾਜਪਾ ਉਮੀਦਵਾਰਾਂ ਨੂੰ ਹਰਾਇਆ ਗਿਆ-ਗਰਗ, ਪਰਾਸ਼ਰ

ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਦੀਪ ਗਰਗ, ਦੇਵੀ ਦਿਆਲ ਪਰਾਸ਼ਰ ਅਤੇ ਸੁਭਾਸ਼ ਸਿੰਗਲਾ | ਅਜੀਤ ਤਸਵੀਰ <br/> 03-06-2026
ਮੰਡੀ ਗੋਬਿੰਦਗੜ੍ਹ, 2 ਜੂਨ (ਰਾਜੇਸ਼ ਸ਼ਰਮਾ)-ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਪ੍ਰਦੀਪ ਗਰਗ, ਸੀਨੀਅਰ ਆਗੂ ਦੇਵੀ ਦਿਆਲ ਪਰਾਸ਼ਰ ਅਤੇ ਉਦਯੋਗਪਤੀ ਸੁਭਾਸ਼ ਸਿੰਗਲਾ ਨੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਸਬੰਧੀ ਆਮ ਆਦਮੀ ਪਾਰਟੀ 'ਤੇ ਗੰਭੀਰ ਦੋਸ਼ ਲਗਾਏ ਹਨ | ਜੀ.ਟੀ. ਰੋਡ ਸਥਿਤ ਭਾਜਪਾ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਅਧਿਕਾਰੀਆਂ 'ਤੇ ਦਬਾਅ ਪਾ ਕੇ ਭਾਜਪਾ ਉਮੀਦਵਾਰਾਂ ਨੂੰ ਹਰਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਤੋਂ ਪਹਿਲਾਂ ਵਾਰਡਬੰਦੀ ਦੌਰਾਨ ਕਈ ਖੇਤਰਾਂ ਦੇ ਵੋਟਰਾਂ ਨੂੰ ਪ੍ਰਭਾਵਿਤ ਕੀਤਾ ਗਿਆ ਅਤੇ ਚੋਣ ਪ੍ਰਕਿਰਿਆ ਦੌਰਾਨ ਵੀ ਭਾਜਪਾ ਉਮੀਦਵਾਰਾਂ ਨੂੰ ਨੁਕਸਾਨ ਪਹੁੰਚਾਉਣ ਲਈ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਸਮਾਂ ਆਉਣ 'ਤੇ ਇਸ ਦਾ ਢੁੱਕਵਾਂ ਜਵਾਬ ਦੇਵੇਗੀ | ਭਾਜਪਾ ਆਗੂਆਂ ਨੇ ਕਿਹਾ ਕਿ ਭਾਵੇਂ ਸ਼ਹਿਰ ਦੇ 3 ਵਾਰਡਾਂ ਤੋਂ ਪਾਰਟੀ ਦੇ ਉਮੀਦਵਾਰ ਵਾਰਡ ਨੰਬਰ. 1 ਤਨੂ ਰਹਿਲ, ਵਾਰਡ ਨੰਬਰ. 17 ਵੰਦਨਾ ਬੱਤਾ ਅਤੇ ਵਾਰਡ ਨੰਬਰ. 26 ਵਿਚ ਪੁਨੀਤ ਗੋਇਲ ਜਿੱਤ ਹਾਸਲ ਕਰਨ ਵਿਚ ਸਫਲ ਰਹੇ ਹਨ | ਪਾਰਟੀ ਨੂੰ ਹਰ ਵਾਰਡ ਵਿਚ ਲੋਕਾਂ ਦਾ ਭਰਪੂਰ ਪਿਆਰ ਅਤੇ ਸਮਰਥਨ ਮਿਲਿਆ ਹੈ | ਉਨ੍ਹਾਂ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਦਾ ਹਰ ਆਗੂ ਅਤੇ ਵਰਕਰ ਲੋਕਾਂ ਦੀ ਸੇਵਾ ਲਈ ਪਹਿਲਾਂ ਵਾਂਗ ਵਚਨਬੱਧ ਰਹੇਗਾ | ਉਨ੍ਹਾਂ ਵਰਕਰਾਂ ਨੂੰ ਲੋਕਾਂ ਵਿਚ ਰਹਿ ਕੇ ਜਨਹਿੱਤ ਦੇ ਮੁੱਦਿਆਂ ਲਈ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ |
ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮੀਟਿੰਗ ਅਗਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਮੰਗਾਂ ਸੰਬੰਧੀ ਮੁੱਖ ਮੰਤਰੀ ਨਾਮ ਮੰਗ ਪੱਤਰ ਚੇਅਰਮੈਨ ਲਿਬੜਾ ਨੂੰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।