30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਨੇ ਨਵੀਂ ਚੁਣੀ ਕੌਂਸਲਰ ਬੀਬੀ ਬਲਜਿੰਦਰ ਕੌਰ ਦਾ ਕੀਤਾ ਸਨਮਾਨ

ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਦੇ ਅਹੁਦੇਦਾਰ ਵਾਰਡ ਨੰ. 23 ਤੋਂ ਨਵੀਂ ਚੁਣੀ ਕੌਂਸਲਰ ਬਲਜਿੰਦਰ ਕੌਰ ਅਤੇ ਅਮਰਦੀਪ ਸਿੰਘ ਦਾ ਸਨਮਾਨ ਕਰਦੇ ਹੋਏ | ਤਸਵੀਰ: ਕਰਨ <br/> 03-06-2026
ਫ਼ਤਹਿਗੜ੍ਹ ਸਾਹਿਬ, 2 ਜੂਨ (ਮਨਪ੍ਰੀਤ ਸਿੰਘ)-ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਸਰਹਿੰਦ ਸ਼ਹਿਰ ਦੀ ਇਕ ਮੀਟਿੰਗ ਪ੍ਰਧਾਨ ਸੰਦੀਪ ਵੈਦ ਦੀ ਅਗਵਾਈ ਵਿਚ ਹੋਈ, ਜਿਸ 'ਚ ਨਵੀਂ ਚੁਣੀ ਗਈ ਕੌਂਸਲਰ ਬੀਬੀ ਬਲਜਿੰਦਰ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਅਮਰਦੀਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਜਿਨ੍ਹਾਂ ਦਾ ਵਾਲਮੀਕਿ ਸਭਾ ਦੀ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |
ਜਾਣਕਾਰੀ ਦਿੰਦਿਆਂ ਪ੍ਰਧਾਨ ਸੰਦੀਪ ਵੈਦ ਨੇ ਦੱਸਿਆ ਕਿ ਮੀਟਿੰਗ 'ਚ ਨਵੀਂ ਚੁਣੀ ਕੌਂਸਲਰ ਬੀਬੀ ਬਲਜਿੰਦਰ ਕੌਰ ਨੂੰ ਵਾਰਡ ਵਾਸੀਆਂ ਦੀਆਂ ਮੁੱਖ ਲੋੜਾਂ ਬਾਰੇ ਚਾਨਣਾ ਪਾਇਆ ਗਿਆ ਹੈ ਤੇ ਉਹ ਆਸ ਕਰਦੇ ਹਨ ਕਿ ਕੌਂਸਲਰ ਵਾਰਡ ਵਾਸੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਂਦੇ ਰਹਿਣਗੇ | ਇਸ ਮੌਕੇ ਅਮਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਅੱਜ ਹੀ ਨਹੀਂ, ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੇ ਨਾਲ ਜੁੜੀ ਹੋਈ ਹੈ ਅਤੇ ਛੋਟੇ-ਵੱਡੇ ਪ੍ਰੋਗ੍ਰਾਮਾਂ 'ਤੇ ਉਨ੍ਹਾਂ ਦਾ ਮਾਣ-ਸਨਮਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਮੰਦਿਰ ਕਮੇਟੀ ਅਤੇ ਮੁਹੱਲੇ ਦੀਆਂ ਜੋ ਵੀ ਸਮੱਸਿਆਵਾਂ ਹੋਣਗੀਆਂ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਇਸ ਮੌਕੇ 'ਤੇ ਮਾਸਟਰ ਕੁਲਦੀਪ, ਰਾਜੂ, ਵਿੱਕੀ ਪ੍ਰਧਾਨ, ਰਾਜ ਕੁਮਾਰ, ਵਿਜੇ ਕੁਮਾਰ, ਧੰਨਾ ਜੀ, ਰਣਵੀਰ ਸਿੰਘ, ਰਾਜੀ, ਬਾਵਾ ਸਹੋਤਾ, ਗੋਲਡੀ, ਆਕਾਸ਼, ਮੋਹਨ ਲਾਲ, ਸੋਨੂੰ ਸਹੋਤਾ, ਸੋਨੀ, ਅਮਰ ਸਹੋਤਾ, ਅਰਨ ਵੈਦ ਅਤੇ ਪਵਨ ਵੈਦ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।