30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਮੰਗਾਂ ਸੰਬੰਧੀ ਮੁੱਖ ਮੰਤਰੀ ਨਾਮ ਮੰਗ ਪੱਤਰ ਚੇਅਰਮੈਨ ਲਿਬੜਾ ਨੂੰ ਸੌਂਪਿਆ

ਅਜੀਤ ਡੈਸਕ 03-06-2026
ਫ਼ਤਹਿਗੜ੍ਹ ਸਾਹਿਬ, 2 ਜੂਨ (ਮਨਪ੍ਰੀਤ ਸਿੰਘ)-ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੁਆਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਇਕ ਮੰਗ ਪੱਤਰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਨੂੰ ਸੌਂਪ ਕੇ ਮੰਗ ਕੀਤੀ ਗਈ ਕਿ ਉਹ ਲੰਮੇ ਸਮੇਂ ਤੋਂ ਸੇਵਾ ਕੇਂਦਰਾਂ 'ਚ ਕੰਮ ਕਰ ਰਹੇ ਹਨ, ਪਰ ਕੰਟਰੈਕਟ ਬੇਸ ਕੰਪਨੀ ਦੁਆਰਾ ਉਨ੍ਹਾਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਕਾਰਨ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ 'ਚ ਰੋਸ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀ ਕਰਕੇ ਪੰਜਾਬ ਦਾ ਪੈਸਾ ਪੰਜਾਬ ਤੋਂ ਬਾਹਰ ਤੇ ਪ੍ਰਾਈਵੇਟ ਹੱਥਾਂ ਵਿਚ ਜਾ ਰਿਹਾ ਹੈ, ਜੇਕਰ ਸੇਵਾ ਕੇਂਦਰਾਂ ਦਾ ਪ੍ਰੋਜੈਕਟ ਪੰਜਾਬ ਸਰਕਾਰ ਆਪਣੇ ਅਧੀਨ ਕਰਦੀ ਹੈ ਤਾਂ ਇਹ ਪੈਸਾ ਪੰਜਾਬ ਦੇ ਵਿਕਾਸ ਤੇ ਲੋਕਾਂ ਦੇ ਭਵਿੱਖ ਲਈ ਵਰਤਿਆ ਜਾ ਸਕੇਗਾ | ਉਨ੍ਹਾਂ ਕਿਹਾ ਕਿ ਸਰਕਾਰ ਇਸ ਪ੍ਰੋਜੈਕਟ ਨੂੰ ਆਪਣੇ ਅਧੀਨ ਲਿਆਏ ਤੇ ਸੇਵਾ ਕੇਂਦਰਾਂ 'ਚ ਕੰਮ ਕਰਦੇ ਮੁਲਾਜ਼ਮਾਂ ਨੂੰ ਆਪ ਤਨਖ਼ਾਹਾਂ ਦੇਵੇ | ਉਨ੍ਹਾਂ ਮੰਗ ਕੀਤੀ ਕਿ ਸੇਵਾ ਮੁਲਾਜ਼ਮਾਂ ਨੂੰ ਰੈਗੂਲਰ ਕਰ ਸਰਕਾਰ ਅਧੀਨ ਲਿਆਉਂਦਾ ਜਾਵੇ ਤਾਂ ਜੋ ਉਹ ਆਪਣੇ ਘਰ ਦਾ ਖਰਚਾ ਚਲਾ ਸਕਣ, ਕਿਉਂਕਿ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨਾ, ਉਨ੍ਹਾਂ ਲਈ ਮੁਸ਼ਕਿਲ ਹੋਇਆ ਪਿਆ ਹੈ | ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਜ਼ਿਆਦਾਤਰ ਮੁਲਾਜ਼ਮ ਲੰਮੇ ਸਮੇਂ ਤੋਂ ਸੇਵਾ ਕੇਂਦਰਾਂ 'ਚ ਕੰਮ ਕਰ ਰਹੇ ਹਨ, ਜਿਨ੍ਹਾਂ ਦੁਆਰਾ ਰੋਜ਼ਾਨਾ ਇਮਾਨਦਾਰੀ ਨਾਲ ਆਪਣਾ ਕੰਮ ਕੀਤਾ ਜਾਂਦਾ ਹੈ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰਾਂ ਕਰਨਗੇ ਅਤੇ ਉਨ੍ਹਾਂ ਦੀਆਂ ਬਣਦੀਆਂ ਜਾਇਜ਼ ਮੰਗਾਂ ਨੂੰ ਮੁੱਖ ਮੰਤਰੀ ਤੱਕ ਪਹੰੁਚਾਉਣਗੇ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।