29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਿਹਤ ਵਿਭਾਗ ਨੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ | ਅਜੀਤ ਤਸਵੀਰ <br/> 03-06-2026
ਫ਼ਤਹਿਗੜ੍ਹ ਸਾਹਿਬ, 2 ਜੂਨ (ਮਨਪ੍ਰੀਤ ਸਿੰਘ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਫ਼ਤਹਿਗੜ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਵਿਸ਼ਵ ਨੋ ਤੰਬਾਕੂ ਦਿਵਸ ਮਨਾਇਆ ਗਿਆ ਤੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਸਾਰੀ ਉਮਰ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਤੰਬਾਕੂ ਦਾ ਸੇਵਨ ਕਰਨ ਵਾਲੇ ਵਿਅਕਤੀ ਦੀ ਤੰਬਾਕੂ ਦੀ ਆਦਤ ਛੁਡਾਉਣ ਲਈ ਹਰ ਸੰਭਵ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਵਿਸ਼ਵ ਤੰਬਾਕੂ ਦਿਵਸ ਦਾ ਮੁੱਖ ਉਦੇਸ਼ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਤੰਬਾਕੂ ਮੁਕਤ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਨਾ ਹੈ | ਉਨਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਵਿਅਕਤੀ ਨੂੰ ਕੈਂਸਰ, ਦਿਲ ਦਾ ਰੋਗ, ਫੇਫੜਿਆਂ ਦਾ ਰੋਗ ਆਦਿ ਬਿਮਾਰੀਆਂ ਘੇਰਦੀਆਂ ਹਨ | ਜਿਸ ਨਾਲ ਮਨੁੱਖ ਸਮੇਂ ਤੋਂ ਪਹਿਲਾਂ ਮੌਤ ਦੇ ਮੂੰਹ ਵਿਚ ਜਾ ਸਕਦਾ ਹੈ | ਉਨਾਂ ਦੱਸਿਆ ਕਿ ਸਾਨੂੰ ਸਿਹਤਮੰਦ ਜੀਵਨ ਜਿਊਣ ਲਈ, ਲੰਬੀ ਉਮਰ ਲਈ, ਖ਼ੁਸ਼ਹਾਲ ਪਰਿਵਾਰ ਲਈ, ਪੈਸੇ ਦੀ ਬੱਚਤ ਲਈ, ਸ਼ੁੱਧ ਹਵਾ ਲਈ ਕਿਸੇ ਵੀ ਰੂਪ ਵਿਚ ਤੰਬਾਕੂ ਦੀ ਵਰਤੋਂ ਨਹੀਂ ਕਰਨੀ ਚਾਹੀਦੀ | ਉਨਾਂ ਦੱਸਿਆ ਕਿ ਤੰਬਾਕੂ ਦੀ ਆਦਤ ਛੱਡਣ ਲਈ ਜ਼ਿਲਾ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿਚ ਤੰਬਾਕੂ ਸ਼ੈਸੇਸ਼ਨ ਕਲੀਨਿਕ ਖੋਲੀ ਗਈ ਹੈ, ਜਿੱਥੇ ਮਾਹਿਰ ਡਾਕਟਰਾਂ ਅਤੇ ਕੌਂਸਲਰਾਂ ਵਲੋਂ ਤੰਬਾਕੂ ਦੀ ਆਦਤ ਛੁਡਾਉਣ ਵਿਚ ਮਦਦ ਕੀਤੀ ਜਾਂਦੀ ਹੈ ਤੇ ਲੋੜ ਪੈਣ 'ਤੇ ਸਾਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਇਨਾਂ ਮੁਫ਼ਤ ਸਿਹਤ ਸੇਵਾਵਾਂ ਦਾ ਫ਼ਾਇਦਾ ਉਠਾਉਣਾ ਚਾਹੀਦਾ ਹੈ | ਇਸ ਮੌਕੇ 'ਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜ਼ਿਲਾ ਡੈਂਟਲ ਸਿਹਤ ਅਫ਼ਸਰ ਡਾ. ਪਾਰੁਲ ਗੁਪਤਾ, ਡੀ.ਪੀ.ਐਮ. ਡਾ. ਕਸੀਤਿਜ ਸੀਮਾ, ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਫਾਰਮੇਸੀ ਅਫ਼ਸਰ ਜਸਵੰਤ ਸਿੰਘ, ਸਹਾਇਕ ਮਲੇਰੀਆ ਅਫ਼ਸਰ ਬਲਦੇਵ ਸਿੰਘ, ਸਿਹਤ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਸਰਸਵਤੀ ਨਰਸਿੰਗ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਮਨਰੇਗਾ ਕਰਮਚਾਰੀ ਯੂਨੀਅਨ ਨੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਪੰਜਾਬ 'ਤੇ 4.50 ਲੱਖ ਕਰੋੜ ਦਾ ਕਰਜ਼ਾ 'ਆਪ' ਸਰਕਾਰ ਨੇ ਚਾੜਿ੍ਹਆ, ਪਰ ਵਿਕਾਸ ਕਿਤੇ ਨਜ਼ਰ ਨਹੀਂ ਆ ਰਿਹਾ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।