ਅਮਲੋਹ, 2 ਜੂਨ (ਕੇਵਲ ਸਿੰਘ)-ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਨੌਜਵਾਨਾਂ ਵਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਸਾਹਮਣੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਯੂਥ ਕਾਂਗਰਸ ਦੇ ਆਗੂਆਂ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਸੇਵਾ ਨਿਭਾਈ ਗਈ ਅਤੇ ਰਾਹਗੀਰਾਂ ਨੂੰ ਠੰਢਾ ਮਿੱਠਾ ਪਾਣੀ ਪਿਲਾਇਆ ਗਿਆ | ਇਸ ਸੇਵਾ ਕਾਰਜ ਦੌਰਾਨ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਪੀ.ਏ. ਮਨਪ੍ਰੀਤ ਸਿੰਘ ਮਿੰਟਾ ਅਤੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਯੂਥ ਕਾਂਗਰਸ ਆਗੂ ਸਨੀ ਅਮਲੋਹ, ਰਣਜੀਤ ਰਹਿਲ, ਗੁਰੀ, ਕਮਲ, ਪੀਤਾ ਮਾਨਗੜ੍ਹ, ਜਸ਼ਨ ਰਹਿਲ, ਸਬੀਰ ਖਾਂ, ਸੂਬਾ ਸ਼ੌਟੀ, ਲੱਖੂ ਸਲਾਣੀ, ਪ੍ਰੀਤ ਚਾਹਲ, ਰਵੀ ਭਾਂਬਰੀ ਅਤੇ ਹੋਰ ਨੌਜਵਾਨਾਂ ਵਲੋਂ ਸਾਂਝੇ ਤੌਰ 'ਤੇ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਕੰਮਾਂ ਵਿਚ ਹਿੱਸਾ ਪਾਉਣ ਦੀ ਅਪੀਲ ਵੀ ਕੀਤੀ | ਛਬੀਲ ਦੌਰਾਨ ਵੱਡੀ ਗਿਣਤੀ ਵਿਚ ਰਾਹਗੀਰਾਂ ਨੇ ਠੰਢਾ ਮਿੱਠਾ ਪਾਣੀ ਪੀ ਕੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ |