30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਜਨ ਸੰਪਰਕ ਮੁਹਿੰਮ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ-ਰਣਦੀਪ ਸਿੰਘ ਨਾਭਾ

ਜਨ ਸੰਪਰਕ ਮੁਹਿੰਮ ਦੌਰਾਨ ਪਿੰਡ ਰੰਘੇੜਾ ਖੁਰਦ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ | ਤਸਵੀਰ: ਕੇਵਲ ਸਿੰਘ <br/> 15-06-2026
ਅਮਲੋਹ, 14 ਜੂਨ (ਕੇਵਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਰੰਘੇੜਾ ਖੁਰਦ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ | ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਜਨ ਸੰਪਰਕ ਮੁਹਿੰਮ ਤਹਿਤ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵੀ ਵੱਖ-ਵੱਖ ਪਿੰਡਾਂ ਵਿਚ ਅਜਿਹੀਆਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ ਤਾਂ ਜੋ ਵਰਕਰਾਂ ਨਾਲ ਸਿੱਧਾ ਸੰਪਰਕ ਬਣਿਆ ਰਹੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ |
ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਹਰਪ੍ਰੀਤ ਸਿੰਘ ਗੁਰਧਨਪੁਰ, ਕੁਲਦੀਪ ਸਿੰਘ, ਯਾਦਵਿੰਦਰ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਰਮਨਦੀਪ ਸਿੰਘ, ਮੁਕੰਦ ਸਿੰਘ, ਜੰਗ ਸਿੰਘ, ਕਰਨੈਲ ਸਿੰਘ, ਬੰਤ ਸਿੰਘ, ਸਰੀਫ ਮੁਹੰਮਦ, ਪਿ੍ਤਪਾਲ ਸਿੰਘ, ਲਾਲ ਸਿੰਘ, ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਕਰਮ ਸਿੰਘ, ਬਲਵਿੰਦਰ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਮੁੱਖ ਸਿੰਘ, ਨਾਹਰ ਸਿੰਘ ਝੰਬਾਲਾ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਭਾਵਿਪ ਵਲੋਂ ਠੰਢੇ ਮਿੱਠੇ ਪਾਣੀ ਦੀ ਛਬੀਲ ਤੇ ਕੜ੍ਹੀ-ਚੌਲਾਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।