30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਧਾਰਮਿਕ ਸਮਾਗਮ ਦੌਰਾਨ ਭਾਜਪਾ ਆਗੂ ਰਾਜ ਜਤਿੰਦਰ ਸਿੰਘ ਬਿੱਟੂ ਦਾ ਵਿਸ਼ੇਸ਼ ਸਨਮਾਨ

ਭਾਜਪਾ ਆਗੂ ਰਾਜ ਜਤਿੰਦਰ ਸਿੰਘ ਬਿੱਟੂ ਦਾ ਸਨਮਾਨ ਕਰਦੇ ਹੋਏ ਸੰਸਥਾ ਦੇ ਆਗੂ | ਅਜੀਤ ਤਸਵੀਰ <br/> 15-06-2026
ਬਸੀ ਪਠਾਣਾਂ, 14 ਜੂਨ (ਗੌਤਮ)-ਸ੍ਰੀ ਕ੍ਰਿਸ਼ਨ ਸੰਕੀਰਤਨ ਮੰਡਲ ਵਲੋਂ ਸ਼ਹਿਰ ਬਸੀ ਪਠਾਣਾਂ ਵਿਖੇ 63ਵੇਂ ਵਿਰਾਟ ਹਰਿਨਾਮ ਸੰਕੀਰਤਨ ਸੰਮੇਲਨ ਵਿਚ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਭਾਜਪਾ ਆਗੂ ਰਾਜ ਜਤਿੰਦਰ ਸਿੰਘ ਬਿੱਟੂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਇਸ ਮੌਕੇ ਮੰਡਲ ਦੇ ਅਹੁਦੇਦਾਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਫੁੱਲਾਂ ਦੇ ਹਾਰ, ਸਿਰੋਪਾਉ ਅਤੇ ਭਗਵਾਨ ਰਾਧਾ ਕਿ੍ਸ਼ਨ ਦੀ ਫ਼ੋਟੋ ਭੇਟ ਕਰਕੇ ਰਾਜ ਜਤਿੰਦਰ ਸਿੰਘ ਬਿੱਟੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਬਿੱਟੂ ਨੇ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਪ੍ਰੋਗਰਾਮ ਸਮਾਜ ਵਿਚ ਆਪਸੀ ਭਾਈਚਾਰੇ, ਪਿਆਰ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਨੇ ਸ੍ਰੀ ਕਿ੍ਸ਼ਨ ਸੰਕੀਰਤਨ ਮੰਡਲ ਵਲੋਂ ਕੀਤੇ ਜਾ ਰਹੇ ਧਾਰਮਿਕ ਅਤੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਜੇਕਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਬਸੀ ਪਠਾਣਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੜਕਾਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਦੇ ਵਿਕਾਸ ਦੇ ਨਾਲ-ਨਾਲ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਨੂੰ ਵੀ ਸਰਕਾਰ ਵਲੋਂ ਪੂਰਾ ਉਤਸ਼ਾਹ ਅਤੇ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਲੋਕ ਆਪਣੀਆਂ ਪਰੰਪਰਾਵਾਂ ਅਤੇ ਵਿਰਾਸਤ ਨਾਲ ਜੁੜੇ ਰਹਿਣ | ਸਮਾਗਮ ਦੌਰਾਨ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ, ਧਾਰਮਿਕ ਸ਼ਖ਼ਸੀਅਤਾਂ ਅਤੇ ਸੰਮਤੀ ਦੇ ਮੈਂਬਰ ਮੌਜੂਦ ਰਹੇ, ਜਿਨ੍ਹਾਂ ਨੇ ਸਮਾਗਮ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਸਫ਼ਲ ਬਣਾਇਆ |
ਪਿਛਲੀ ਖ਼ਬਰ ਫਕੀਰ ਚੰਦ ਜਟਾਣਾ ਉੱਚਾ ਐਸ. ਸੀ ਵਿੰਗ ਬਸੀ ਪਠਾਣਾਂ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜੀ.ਪੀ. ਵਲੋਂ ਹਲਕਾ ਬਸੀ ਪਠਾਣਾਂ 'ਚ ਸਰਗਰਮੀਆਂ ਤੇਜ਼, ਪਹੁੰਚੇ ਗੁਰਦੀਪ ਘੁਮਾਣ ਦੇ ਦਫ਼ਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।