30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਾਉਣ ਲਈ ਪੂਰੀ ਤਰ੍ਹਾਂ ਵਚਨਬੱਧ- ਚੇਅਰਮੈਨ ਰਸ਼ਪਿੰਦਰ ਰਾਜਾ

ਅਜੀਤ ਡੈਸਕ 15-06-2026
ਫ਼ਤਹਿਗੜ੍ਹ ਸਾਹਿਬ, 14 ਜੂਨ (ਮਨਪ੍ਰੀਤ ਸਿੰਘ)-ਰਾਜਾ ਵੈੱਲਫੇਅਰ ਫਾਊਾਡੇਸ਼ਨ ਰਾਹੀਂ ਲੋੜਵੰਦ ਲੋਕਾਂ ਦੀ ਮਦਦ ਲਈ ਇਕ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਪਿੰਡ ਤਰਖਾਣ ਮਾਜਰਾ ਵਿਚ ਘਰ-ਘਰ ਜਾ ਕੇ 150 ਲੋੜਵੰਦ ਵਿਅਕਤੀਆਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਗਏ ਸਨ, ਜੋ ਅੱਜ ਲੋਕਾਂ ਨੂੰ ਤਕਸੀਮ ਕੀਤੇ ਗਏ | ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਇਹ ਕਾਰਡ ਉਨ੍ਹਾਂ ਲੋਕਾਂ ਲਈ ਤਿਆਰ ਕੀਤੇ ਗਏ ਹਨ , ਜਿਨ੍ਹਾਂ ਨੂੰ ਰੋਜ਼ਾਨਾ ਜੀਵਨ ਵਿਚ ਵੱਖ-ਵੱਖ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਸ਼ਹਿਰ ਜਾਣ ਤੋਂ ਅਸਮਰਥ ਸਨ | ਉਨ੍ਹਾਂ ਦੱਸਿਆ ਕਿ ਲੋਕ ਸੇਵਾ ਕੈਂਪਾਂ ਰਾਹੀਂ ਲੋੜਵੰਦ ਲੋਕ ਤੱਕ ਸਰਕਾਰੀ ਯੋਜਨਾਵਾਂ, ਮੈਡੀਕਲ ਮਦਦ, ਰਾਸ਼ਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਆਸਾਨੀ ਨਾਲ ਪਹੰੁਚਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਯਤਨਸ਼ੀਲ ਹੈ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਬਣਦਿਆਂ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ | ਇਸ ਮੁਹਿੰਮ ਦੌਰਾਨ ਚੇਅਰਮੈਨ ਰਾਜਾ ਅਤੇ ਉਨ੍ਹਾਂ ਦੀ ਟੀਮ ਨੇ ਪਿੰਡ ਵਾਸੀਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ | ਪਿੰਡ ਦੇ ਲੋਕਾਂ ਨੇ ਵੈੱਲਫੇਅਰ ਫਾੳਾੂਡੇਸ਼ਨ ਦੀ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਅਤੇ ਰਸ਼ਪਿੰਦਰ ਸਿੰਘ ਰਾਜਾ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਇਸ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜ ਕੇ ਲੋੜਵੰਦਾਂ ਤੱਕ ਲਾਭ ਪਹੁੰਚਾਉਣ ਵਾਲਾ ਮਹੱਤਵਪੂਰਨ ਕਦਮ ਦੱਸਿਆ | ਚੇਅਰਮੈਨ ਰਾਜਾ ਨੇ ਕਿਹਾ, ਅਸੀਂ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ 'ਚ ਆਪਣਾ ਯੋਗਦਾਨ ਪਾ ਰਹੇ ਹਾਂ | ਇਹ ਕੈਂਪ ਲੋੜਵੰਦ ਭੈਣ-ਭਰਾਵਾਂ ਲਈ ਇਕ ਪੁਲ ਬਣਨਗੇ ਤਾਂ ਜੋ ਉਹ ਆਪਣੇ ਹੱਕਾਂ ਤੱਕ ਆਸਾਨੀ ਨਾਲ ਪਹੁੰਚ ਸਕਣ | ਇਸ ਮੌਕੇ ਵਿਕਰਮ ਸਿੰਘ ਮੀਡੀਆ ਕੋਆਰਡੀਨੇਟਰ, ਮਾ. ਸ਼ਮਸ਼ੇਰ ਸਿੰਘ, ਲਾਭ ਸਿੰਘ, ਭਗਤ ਸਿੰਘ, ਕੇਵਲ ਸਿੰਘ, ਪਿਆਰਾ ਸਿੰਘ, ਜੱਗਾ, ਸੁਖਵਿੰਦਰ ਸਿੰਘ ਕਾਕਾ, ਦਰਸ਼ਨ ਸਿੰਘ, ਮਨਜੋਤ ਸਿੰਘ ਵੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਵ-ਨਿਯੁਕਤ ਚੇਅਰਮੈਨ ਸਿੰਗਾਰਾ ਸਲਾਣਾ ਨੇ 'ਆਪ' ਦੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ 'ਆਪ' ਦੇ ਵਿਕਾਸ ਦੇ ਦਾਅਵੇ ਜ਼ਮੀਨੀ ਹਕੀਕਤਾਂ ਤੋਂ ਦੂਰ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।