30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਨਵ-ਨਿਯੁਕਤ ਚੇਅਰਮੈਨ ਸਿੰਗਾਰਾ ਸਲਾਣਾ ਨੇ 'ਆਪ' ਦੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 15-06-2026
ਅਮਲੋਹ, 14 ਜੂਨ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵਨਿਯੁਕਤ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਦੌਰਾਨ ਸਲਾਣਾ ਨੇ ਮੁਨੀਸ਼ ਸਿਸੋਦੀਆ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪਣ ਲਈ ਇੰਚਾਰਜ ਸਿਸੋਦੀਆ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਪ੍ਰਗਟਾਇਆ | ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਮਨੀਸ਼ ਸਿਸੋਦੀਆ ਨੇ ਸਲਾਣਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ | ਇਸ ਮੌਕੇ ਸਿੰਗਾਰਾ ਸਿੰਘ ਸਲਾਣਾ ਨੇ ਮੁਨੀਸ਼ ਸਿਸੋਦੀਆ ਤੇ ਵਿਧਾਇਕ ਗੈਰੀ ਬੜਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਦੀਆਂ ਆਸਾਂ 'ਤੇ ਪੂਰੀ ਤਰ੍ਹਾਂ ਖਰਾ ਉੱਤਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇਣਗੇ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਸਕੇ |
ਪਿਛਲੀ ਖ਼ਬਰ ਚੋਣਾਂ 'ਚ ਲੋਕਾਂ ਨੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੇ ਮੋਹਰ ਲਗਾਈ-ਚੇਅਰਮੈਨ ਢਿਲੋਂ ਅਗਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਾਉਣ ਲਈ ਪੂਰੀ ਤਰ੍ਹਾਂ ਵਚਨਬੱਧ- ਚੇਅਰਮੈਨ ਰਸ਼ਪਿੰਦਰ ਰਾਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।