11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਵਿਧਾਇਕ ਗੈਰੀ ਬੜਿੰਗ ਨੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਪਿੰਡਾਂ ਵਿਚ ਰਜਿਸਟਰੇਸ਼ਨ ਕੈਂਪਾਂ ਦੀ ਕਰਵਾਈ ਸ਼ੁਰੂਆਤ

ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਖ-ਵੱਖ ਪਿੰਡਾਂ 'ਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਵਿਸ਼ੇਸ਼ ਰਜਿਸਟਰੇਸ਼ਨ ਕੈਂਪ ਦੀ ਸ਼ੁਰੂਆਤ ਕਰਵਾਉਣ ਸਮੇਂ | ਤਸਵੀਰ : ਕੇਵਲ ਸਿੰਘ <br/> 16-06-2026
ਅਮਲੋਹ, 15 ਜੂਨ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਦਿਆਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਵੱਖ-ਵੱਖ ਪਿੰਡਾਂ ਵਿਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਤਹਿਤ ਵਿਸ਼ੇਸ਼ ਰਜਿਸਟਰੇਸ਼ਨ ਕੈਂਪਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ | ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਇਹ ਕੈਂਪ ਇਲਾਕੇ ਦੀਆਂ ਮਹਿਲਾਵਾਂ ਅਤੇ ਬਜ਼ੁਰਗ ਮਾਵਾਂ-ਭੈਣਾਂ ਨੂੰ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਦੇ ਸਰਕਾਰੀ ਸੁਵਿਧਾਵਾਂ ਦਾ ਲਾਭ ਸਿੱਧੇ ਤੌਰ 'ਤੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਏ ਗਏ ਹਨ | ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਯੋਜਨਾ ਦਾ ਮੁੱਖ ਮਕਸਦ ਸਾਡੀਆਂ ਸਤਿਕਾਰਯੋਗ ਮਾਵਾਂ-ਧੀਆਂ ਨੂੰ ਸਮਾਜ ਵਿਚ ਬਣਦਾ ਮਾਣ-ਸਤਿਕਾਰ ਦੇਣਾ ਅਤੇ ਉਨ੍ਹਾਂ ਦੀ ਆਰਥਿਕ ਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ 'ਆਪ' ਸਰਕਾਰ ਲੋਕਾਂ ਦੇ ਦੁਆਰ ਆ ਕੇ ਸੇਵਾ ਕਰਨ ਵਿਚ ਵਿਸ਼ਵਾਸ ਰੱਖਦੀ ਹੈ, ਤਾਂ ਜੋ ਕਿਸੇ ਵੀ ਗ਼ਰੀਬ ਜਾਂ ਲੋੜਵੰਦ ਪਰਿਵਾਰ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ | ਵਿਧਾਇਕ ਬੜਿੰਗ ਨੇ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਰਿਵਾਰ ਦੀਆਂ ਸਾਰੀਆਂ ਯੋਗ ਮਾਵਾਂ ਤੇ ਧੀਆਂ ਦੀ ਰਜਿਸਟਰੇਸ਼ਨ ਲਾਜ਼ਮੀ ਤੌਰ 'ਤੇ ਕਰਵਾਉਣ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਸਖ਼ਤ ਹਦਾਇਤਾਂ ਦਿੱਤੀਆਂ ਕਿ ਰਜਿਸਟਰੇਸ਼ਨ ਦੀ ਪ੍ਰਕਿਰਿਆ ਨੂੰ ਬਿਲਕੁਲ ਸਰਲ ਅਤੇ ਪਾਰਦਰਸ਼ੀ ਰੱਖਿਆ ਜਾਵੇ ਤਾਂ ਜੋ ਕੋਈ ਵੀ ਅਸਲ ਲੋੜਵੰਦ ਇਸ ਭਲਾਈ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ | ਇਸ ਮੌਕੇ ਤੇ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ |
ਪਿਛਲੀ ਖ਼ਬਰ ਧਾਰਮਿਕ ਸਮਾਗਮ ਸਮਾਜ 'ਚ ਭਾਈਚਾਰਾ, ਪਿਆਰ ਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ- ਰਾਜੂ ਖੰਨਾ ਅਗਲੀ ਖ਼ਬਰ ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਸਿਖਲਾਈ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।