07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਕਰਵਾਇਆ ਧਾਰਮਿਕ ਸਮਾਗਮ

ਅਜੀਤ ਡੈਸਕ 19-06-2026
ਖਮਾਣੋਂ, 18 ਜੂਨ (ਜੋਗਿੰਦਰ ਪਾਲ)-ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਦਨ ਸਿੰਘ ਭਾਮੀਆਂ ਦੀ ਰਹਿਨੁਮਾਈ ਹੇਠ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਦਿਲਬਾਰਾ ਸਿੰਘ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਉੱਤੇ ਠੰਡੇ ਮਿੱਠੇ ਜਲ ਅਤੇ ਸੁੱਕੇ ਮੇਵਿਆਂ ਦੀ ਸ਼ਰਦਈ ਦੀ ਛਬੀਲ ਵੀ ਲਗਾਈ ਗਈ। ਭਾਈ ਜਗਦੀਪ ਸਿੰਘ ਲੁਹਾਰ ਮਾਜਰਾ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੀ ਵਾਰਤਾ ਸਾਂਝੀ ਕੀਤੀ ਅਤੇ ਗਿਆਨੀ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪ੍ਰਬੰਧਕ ਕਮੇਟੀ ਵਲੋਂ ਦਿਲਬਾਰਾ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਕਿ ਕਿਵੇਂ ਇਸ ਸ਼ਹਾਦਤ ਦੇ ’ਚੋਂ ਮੀਰੀ ਪੀਰੀ ਦੇ ਸਿਧਾਂਤ ਦੀ ਉਤਪਤੀ ਹੋਈ। ਵੱਡੀ ਗਿਣਤੀ ’ਚ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤਾਂ ਉਤੇ ਚੱਲਣ ਦੀ ਪ੍ਰੇਰਨਾ ਦਿੱਤੀ ਤਾਂ ਜੋ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਨੂੰ ਸੱਚੀ ਸ਼ਰਧਾ ਭੇਟ ਕੀਤੀ ਜਾ ਸਕੇ। ਇਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਬਸੀ ਪਠਾਣਾਂ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਸਿੱਧੂਪੁਰ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਫਰੌਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।