07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਭਾਰਤੀ ਜਨਤਾ ਪਾਰਟੀ ਬਸੀ ਪਠਾਣਾਂ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਸਿੱਧੂਪੁਰ ਨੇ ਕੀਤੀ ਮੀਟਿੰਗ

ਅਜੀਤ ਡੈਸਕ 19-06-2026
ਬਸੀ ਪਠਾਣਾਂ, 18 ਜੂਨ (ਐਚ.ਐਸ.ਗੌਤਮ)-ਭਾਰਤੀ ਜਨਤਾ ਪਾਰਟੀ ਦੀ ਇਕ ਮੀਟਿੰਗ ਦਫ਼ਤਰ ਵਿਖੇ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਨਾਲ ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ ਤੇ ਮਾਸਟਰ ਪ੍ਰਕਾਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਵਿਸ਼ੇਸ਼ ਤੌਰ ’ਤੇ ਹਲਕਾ ਬਸੀ ਪਠਾਣਾਂ ਦੇ ਚੋਣ ਇੰਚਾਰਜ ਸੁਖਦੇਵ ਸਿੰਘ ਗਿੱਲ ਨੇ ਆਪਣੀ ਹਾਜ਼ਰੀ ਲਗਾਈ। ਇਸ ਮੌਕੇ ਇੰਚਾਰਜ ਸੁਖਦੇਵ ਸਿੰਘ ਗਿੱਲ, ਕੁਲਦੀਪ ਸਿੰਘ ਸਿੱਧੂਪੁਰ ਤੇ ਸਾਬਕਾ ਮੰਡਲ ਪ੍ਰਧਾਨ ਰਾਜੀਵ ਮਲਹੋਤਰਾ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਆਉਣ ਵਾਲੀਆਂ 2027 ਦੀਆ ਚੋਣਾਂ ਨੂੰ ਲੈ ਕੇ ਪਾਰਟੀ ਵਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਮੌਕੇ ਨਗਰ ਕੌਂਸਲ ਚੋਣਾਂ ਲੜ ਚੁੱਕੇ ਸਾਰੇ ਪਾਰਟੀ ਉਮੀਦਵਾਰਾਂ ਦਾ ਸਨਮਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਗਰਾਫ਼ ਪੰਜਾਬ ਵਿਚ ਹੋਰ ਵੀ ਬਿਹਤਰ ਹੋ ਚੁੱਕਾ ਹੈ ਤੇ ਆਗਾਮੀ ਵਿਧਾਨ ਸਭਾ ਚੋਣਾਂ ਭਾਜਪਾ ਆਪਣੇ ਵਲਬੂਤੇ ’ਤੇ ਲੜੇਗੀ ਅਤੇ ਪੂਰਨ ਬਹੁਮਤ ਹਾਸਲ ਕਰਕੇ ਪੰਜਾਬ ਅੰਦਰ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ’ਤੇ ਐਮ.ਸੀ ਸੰਗੀਤਾ ਮਹਲੋਤਰਾ, ਰਾਜੇਸ ਗੌਤਮ, ਨਰਵੀਰ ਜੋਨੀ ਧੀਮਾਨ, ਸ਼ਮਾ ਧੀਮਾਨ, ਤਰੁਣ ਸੇਠੀ, ਰਾਮੇਸ਼ ਸ਼ਰਮਾ, ਹਰਵਿੰਦਰ ਕੌਰ, ਹਰਸ਼ਦੀਪ ਸ਼ਰਮਾ, ਸੋਹਣ ਲਾਲ ਮੈਨਰੋ, ਗਗਨਦੀਪ ਸਿੰਘ, ਅਵਿਨਾਸ਼ ਕੌਰ, ਅਨੀਤਾ ਗੌਤਮ, ਸ਼ਿੰਦਰ ਸਿੰਘ, ਗੋਲਡੀ ਗੁਰਾਨੀ, ਸੁਰਿੰਦਰ ਕੁਮਾਰ, ਇਦਰਪਾਲ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੀਪ ਸਿੰਘ ਘੁਮਾਣ ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨਾਲ ਮੁਲਾਕਾਤ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਕਰਵਾਇਆ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।