11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸ਼੍ਰੋਮਣੀ ਅਕਾਲੀ ਦਲ ਮੁਸ਼ਕਿਲ ਦੀ ਘੜੀ ਸਮੇਂ ਹਰ ਵਰਗ ਨਾਲ ਡੱਟ ਕੇ ਖੜ੍ਹਾ ਹੈ-ਰਾਜੂ ਖੰਨਾ

ਅਜੀਤ ਡੈਸਕ 20-06-2026
ਅਮਲੋਹ, 19 ਜੂਨ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਪਹਿਰਾ ਦਿੰਦੇ ਹੋਏ ਅੱਜ ਹਲਕਾ ਅਮਲੋਹ ਦੇ ਵਰਕਰਾਂ ਅਤੇ ਆਗੂਆਂ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗਿੱਦੜਬਾਹਾ ਤਹਿਸੀਲ ਅਧੀਨ ਆਉਂਦੇ ਪਿੰਡ ਭਲਾਈਆਣਾ ਵਿਚ ਗੜੇਮਾਰੀ ਤੋਂ ਪ੍ਰਭਾਵਿਤ ਹੋਏ ਲੋੜਵੰਦ ਲੋਕਾਂ ਲਈ 200 ਕੁਇੰਟਲ ਕਣਕ ਨਾਲ ਭਰਿਆ ਇਕ ਟਰੱਕ ਅੱਜ ਨਵੇਂ ਬੱਸ ਸਟੈਂਡ ਅਮਲੋਹ ਤੋਂ ਹਲਕੇ ਦੇ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ ਰਵਾਨਾ ਕੀਤਾ। ਇਹ ਪਿੰਡ ਹਾਲ ਹੀ ਵਿਚ ਬੇਮੌਸਮੀ ਗੜੇਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ। ਇਸ ਮੌਕੇ ਬੋਲਦਿਆਂ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੁਸ਼ਕਿਲ ਦੀ ਘੜੀ ਵਿਚ ਸਮਾਜ ਦੇ ਹਰ ਵਰਗ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਪਾਰਟੀ ਆਗੂਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਪੰਜਾਬ ਭਰ ਵਿਚ ਗੜੇਮਾਰੀ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਯਕੀਨੀ ਕਰਨ। ਰਾਜੂ ਖੰਨਾ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਤੂਫ਼ਾਨ ਪ੍ਰਭਾਵਿਤ ਕਿਸਾਨਾਂ ਅਤੇ ਵਸਨੀਕਾਂ ਨੂੰ ਕੋਈ ਵੀ ਅਸਲ ਰਾਹਤ ਦੇਣ ਵਿਚ ਅਸਫਲ ਰਹੀ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਪਾਰਟੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਹਰ ਪ੍ਰਭਾਵਿਤ ਪਿੰਡ ਦੀ ਪਛਾਣ ਕਰਕੇ ਉਸਦੀ ਮਦਦ ਕਰਦੀ ਰਹੇਗੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਕੈਪਟਨ ਜਸਵੰਤ ਸਿੰਘ ਬਾਜਵਾ, ਡਾ. ਅਰਜਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ, ਹਰਬੰਸ ਸਿੰਘ ਬਡਾਲੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਹਰਮਿੰਦਰ ਸਿੰਘ ਕੁੰਭੜਾ, ਕੁਲਦੀਪ ਸਿੰਘ ਮਛਰਾਈ, ਕੁਲਦੀਪ ਸਿੰਘ ਮੁੱਢੜੀਆ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਕਮਲਜੀਤ ਸਿੰਘ ਗਿੱਲ, ਡਾ. ਜਸਵੰਤ ਸਿੰਘ ਅਲਾਦਾਦਪੁਰ, ਜਰਨੈਲ ਸਿੰਘ ਮਾਜਰੀ, ਕਰਮਜੀਤ ਸਿੰਘ ਭਗੜਾਣਾ, ਭਿੰਦਰ ਸਿੰਘ, ਬਲਜਿੰਦਰ ਸਿੰਘ ਸੇਖੋਂ, ਗਿਆਨ ਸਿੰਘ ਕੁੰਭੜਾ, ਐਡਵੋਕੇਟ ਸਤਨਾਮ ਸਿੰਘ ਭਗੜਾਣਾ, ਡਾ. ਰਘੁਬੀਰ ਸਿੰਘ, ਗੁਰਦੀਪ ਸਿੰਘ ਬੱਬੀ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਰੇਸ਼ਮ ਸਿੰਘ ਵਿਰਕ, ਜਤਿੰਦਰ ਸਿੰਘ ਚੈਰੀ ਭਾਂਬਰੀ, ਪਰਮਿੰਦਰ ਸਿੰਘ ਨੀਟਾ ਸੰਧੂ, ਸੰਤੋਖ ਸਿੰਘ ਜੰਜੂਆ, ਹਰਿੰਦਰ ਸਿੰਘ ਦੀਵਾ, ਡਾ. ਜਸਵੰਤ ਸਿੰਘ ਅਲਾਦਾਦਪੁਰ, ਸੁਖਦੇਵ ਸਿੰਘ ਬੈਣੀ, ਯਾਦਵਿੰਦਰ ਸਿੰਘ ਸਲਾਣਾ, ਸਿਮਰਨਜੀਤ ਸਿੰਘ ਡਿਪਟੀ, ਰਣਜੀਤ ਸਿੰਘ ਘੋਲਾ ਰੁੜਕੀ, ਦਿਲਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਸਲਾਣਾ, ਗੁਰਮੀਤ ਸਿੰਘ ਹੈਬਤਪੁਰ, ਕੁਲਵਿੰਦਰ ਸਿੰਘ ਕਾਲਾ, ਸੁਖਨਿੰਦਰ ਸਿੰਘ ਕਾਕਾ, ਬਹਾਦਰ ਸਿੰਘ ਹੈਬਤਪੁਰ, ਇੰਦਰਜੀਤ ਸਿੰਘ ਚਤਰਪੁਰਾ, ਅਮਨਦੀਪ ਸਿੰਘ ਭੱਦਲਥੂਹਾ, ਗੁਰਸੇਵਕ ਸਿੰਘ ਤੂਰਾਂ, ਮੋਹਣ ਸਿੰਘ ਧਰਮਗੜ੍ਹ, ਭਗਵਾਨ ਸਿੰਘ ਹੈਪੀ ਟਿੱਬੀ, ਸ਼ੇਰ ਸਿੰਘ ਮਹਿਮੂਦਪੁਰ, ਕਰਮਜੀਤ ਸਿੰਘ, ਸਮੇਤ ਪਾਰਟੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਖਮਾਣੋਂ ਨੇੜੇ ਰੇਲਵੇ ਲਾਈਨ ਤੋਂ ਅਣਪਛਾਤੀ ਲਾਸ਼ ਬਰਾਮਦ ਅਗਲੀ ਖ਼ਬਰ ਸਰਹਿੰਦ ਪੁਲਿਸ ਚੌਕੀ ਦੇ ਸਾਹਮਣੇ ਤੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।