11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਚੇਅਰਮੈਨ ਕੋਟਲੀ ਦੀ ਅਗਵਾਈ ਹੇਠ ਬੂਟੇ ਲਗਾ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਅਜੀਤ ਡੈਸਕ 20-06-2026
ਅਮਲੋਹ, 19 ਜੂਨ (ਕੇਵਲ ਸਿੰਘ)-ਬਲਾਕ ਕਾਂਗਰਸ ਅਮਲੋਹ ਤੋਂ ਐਸ.ਸੀ. ਵਿੰਗ ਦੇ ਚੇਅਰਮੈਨ ਰਣਜੀਤ ਸਿੰਘ ਕੋਟਲੀ ਵਲੋਂ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਕੋਟਲੀ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਜਨਮ ਦਿਨ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਜੋਸ਼ ਹੈ। ਉਨ੍ਹਾਂ ਕਿਹਾ ਕਿ ਅੱਜ ਲਗਾਏ ਗਏ ਬੂਟੇ ਭਵਿੱਖ ਵਿਚ ਵੱਡੇ ਹੋ ਕੇ ਲੋਕਾਂ ਨੂੰ ਠੰਢੀ ਛਾਂ, ਸ਼ੁੱਧ ਹਵਾ ਅਤੇ ਵਾਤਾਵਰਨ ਦੀ ਸੁਰੱਖਿਆ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਵੱਧ ਰਹੀ ਗਰਮੀ ਅਤੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਹਰ ਵਿਅਕਤੀ ਨੂੰ ਆਪਣੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਜਾਂ ਹੋਰ ਖ਼ੁਸ਼ੀ ਦੇ ਮੌਕਿਆਂ ’ਤੇ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ। ਇਸ ਮੌਕੇ ਐਡ. ਯਾਦਵਿੰਦਰ ਪਾਲ ਸਿੰਘ, ਗੁਰਚਰਨ ਸਿੰਘ, ਜਗਤਾਰ ਸਿੰਘ, ਸੁਖਬੀਰ ਸਿੰਘ ਕੋਟਲੀ, ਪ੍ਰਦੀਪ ਪਹੇੜੀ, ਬਲਬੀਰ ਸਿੰਘ ਮਾਲੋਵਾਲ ਬੌਬੀ ਤੰਦਾ ਬੱਧਾ, ਰਾਜਵੀਰ ਸਿੰਘ ਕੋਟਲੀ, ਸੁਖਪ੍ਰੀਤ ਸਿੰਘ ਕੋਟਲੀ, ਜੱਗਾ ਸਿੰਘ, ਠਾਕਰਾ ਸਿੰਘ ਬੁੱਗਾ, ਕੁਲਦੀਪ ਸਿੰਘ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਮੌਜੂਦ ਸਨ।
ਪਿਛਲੀ ਖ਼ਬਰ ਨਟਾਸ ਦੀ ਸਾਲਾਨਾ ਥੀਏਟਰ ਵਰਕਸ਼ਾਪ ਦਾ ਸਮਾਪਨ ਸਮਾਗਮ 22 ਨੂੰ ਅਗਲੀ ਖ਼ਬਰ ਕੌਂਸਲਰ ਬਲਵਿੰਦਰ ਕੌਰ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।