11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ-ਜਥੇਦਾਰ ਰਿਆ, ਖ਼ਾਲਸਾ

ਅਜੀਤ ਡੈਸਕ 20-06-2026
ਫ਼ਤਹਿਗੜ੍ਹ ਸਾਹਿਬ, 19 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਵਿਚ ਸੱਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨ ਦੇ ਅਪਮਾਨ ਸਬੰਧੀ ਵਿਵਾਦਿਤ ਵਾਇਰਲ ਵੀਡੀਓ ਦੇ ਮਾਮਲੇ ਵਿਚ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਤੋਂ ਬਾਅਦ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ, ਜਿਸ ਕਰਕੇ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦਾ ਸਨਮਾਨ ਕਰਦੇ ਹੋਏ ਬਿਨਾਂ ਕਿਸੇ ਟਕਰਾਅ ਤੋਂ ਖ਼ੁਦ ਹੀ ਮੁੱਖ ਮੰਤਰੀ ਦਾ ਅਹੁਦਾ ਛੱਡ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ ਅਤੇ ਆਪਣੀ ਭੁੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਭਗਵੰਤ ਸਿੰਘ ਮਾਨ ਆਪਣੀ ਭੁੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਸਿੱਖ ਕੌਮ ਤੋਂ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਨਾਲ ਕੋਈ ਸਬੰਧ ਨਾ ਰੱਖਿਆ ਜਾਵੇ। ਜਥੇਦਾਰ ਰਿਆ ਤੇ ਭਾਈ ਖ਼ਾਲਸਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਹ ਆਪੋ ਆਪਣੇ ਹਲਕਿਆਂ ਦੇ ਗੁਰੂ ਘਰਾਂ ਵਿਚ ਜਾ ਕੇ ਗੁਰਦੁਆਰਾ ਕਮੇਟੀਆਂ ਦੇ ਆਗੂਆਂ ਤੇ ਸੰਗਤਾਂ ਨੂੰ ਵਿਵਾਦਿਤ ਵਾਇਰਲ ਵੀਡੀਓ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਆਦੇਸ਼ ਬਾਰੇ ਜਾਣੂ ਕਰਵਾਉਣਗੇ।
ਪਿਛਲੀ ਖ਼ਬਰ ਨੈਸ਼ਨਲ ਰਿਫਰੈਸ਼ਰ ਕੋਰਸ ਕਮ ਟਰੇਨਿੰਗ ਕੈਂਪ ’ਚ 16 ਰਾਜਾਂ ਦੇ 113 ਕੋਚ ਅਤੇ ਰੈਫ਼ਰੀ ਹੋਣਗੇ ਸ਼ਾਮਿਲ-ਤੂਰ ਅਗਲੀ ਖ਼ਬਰ ਨਟਾਸ ਦੀ ਸਾਲਾਨਾ ਥੀਏਟਰ ਵਰਕਸ਼ਾਪ ਦਾ ਸਮਾਪਨ ਸਮਾਗਮ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।