15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਅਮਲੋਹ ਦੇ ਵਾਰਡ ਨੰਬਰ 13 ’ਚ ਨੌਜਵਾਨਾਂ ਨੇ ਛਬੀਲ ਲਗਾਈ

ਅਜੀਤ ਡੈਸਕ 21-06-2026
ਅਮਲੋਹ, 20 ਜੂਨ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਵਾਰਡ ਨੰਬਰ 13 ਦੇ ਨੌਜਵਾਨਾਂ ਵਲੋਂ ਇਕੱਠੇ ਹੋ ਕੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਵਾਉਣ ਲਈ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਸੇਵਾ ਕਾਰਜ ਦੌਰਾਨ ਵੱਡੀ ਗਿਣਤੀ ਵਿਚ ਰਾਹਗੀਰਾਂ ਅਤੇ ਆਮ ਲੋਕਾਂ ਨੇ ਠੰਡਾ-ਮਿੱਠਾ ਜਲ ਛਕ ਕੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਅਤੇ ਨੌਜਵਾਨਾਂ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਨੌਜਵਾਨਾਂ ਨੇ ਕਿਹਾ ਕਿ ਇਹ ਛਬੀਲ ਸਾਰੇ ਨੌਜਵਾਨਾਂ ਦੇ ਸਹਿਯੋਗ ਨਾਲ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਗਰਮੀ ਦਿਨੋਂ-ਦਿਨ ਵੱਧ ਰਹੀ ਹੈ, ਜਿਸ ਕਾਰਨ ਅਜਿਹੀਆਂ ਸੇਵਾਵਾਂ ਸਮੇਂ ਦੀ ਮੁੱਖ ਲੋੜ ਬਣ ਚੁੱਕੀਆਂ ਹਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਰਾਜ ਸਭਾ ਮੈਂਬਰ ਪਵਨ ਖੇੜਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੰਜਾਬ ਨੂੰ ਵਿਰੋਧੀ ਤਾਕਤਾਂ ਤੋਂ ਬਚਾਉਣ ਲਈ ਭਗਵੰਤ ਮਾਨ ਨੂੰ ਦੋਬਾਰਾ ਮੁੱਖ ਮੰਤਰੀ ਬਣਾਉਣਾ ਜ਼ਰੂਰੀ-ਮਨੀਸ਼ ਸਿਸੋਦੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।