15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸਵਰਨ ਸਿੰਘ ਸ਼ਿਵਦਾਸਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਸਕੱਤਰ ਜਨਰਲ ਬਣਨ ’ਤੇ ਜਥੇਦਾਰ ਰਿਆ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 21-06-2026
ਫ਼ਤਹਿਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਸਵਰਨ ਸਿੰਘ ਸ਼ਿਵਦਾਸਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਸਕੱਤਰ ਜਨਰਲ ਨਿਯੁਕਤ ਹੋਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਜਥੇਦਾਰ ਰਿਆ ਨੇ ਕਿਹਾ ਕਿ ਸਵਰਨ ਸਿੰਘ ਸ਼ਿਵਦਾਸਪੁਰ ਇਕ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਅਤੇ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਥਕ ਵਿਚਾਰਧਾਰਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਨਿਸ਼ਠਾ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ। ਜਥੇਦਾਰ ਰਿਆ ਨੇ ਉਮੀਦ ਪ੍ਰਗਟਾਈ ਕਿ ਸਵਰਨ ਸਿੰਘ ਸ਼ਿਵਦਾਸਪੁਰ ਭਵਿੱਖ ਵਿਚ ਵੀ ਜ਼ਿਲ੍ਹੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਸ਼ਿਵਦਾਸਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਅਤੇ ਜਥੇਦਾਰ ਅਵਤਾਰ ਸਿੰਘ ਰਿਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਪ੍ਰਗਟਾਏ ਭਰੋਸੇ ਲਈ ਸਦਾ ਰਿਣੀ ਰਹਿਣਗੇ ਅਤੇ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ’ਤੇ ਡਾ. ਬਲਰਾਜ ਸਿੰਘ, ਜਸਵੰਤ ਸਿੰਘ ਮੰਡੋਫਲ, ਸਿਮਰਜੀਤ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਹੋਰ ਅਕਾਲੀ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਰਣਬੀਰ ਸਿੰਘ ਪੂਨੀਆ ਜ਼ਿਲ੍ਹਾ ਪਟਿਆਲਾ ਦੇ ਆਬਜ਼ਰਵਰ ਨਿਯੁਕਤ ਅਗਲੀ ਖ਼ਬਰ ਐਸ.ਆਈ.ਆਰ 2026 ਤਹਿਤ ਵਿਧਾਨ ਸਭਾ ਹਲਕਾ ਅਮਲੋਹ ਦੇ ਬੂਥ ਲੈਵਲ ਏਜੰਟਾਂ ਨੂੰ ਦਿੱਤੀ ਸਿਖਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।