15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਯੋਗਾ ਤਣਾਅ ਮੁਕਤ ਜੀਵਨ ਦਾ ਵੀ ਮਹੱਤਵਪੂਰਨ ਸਾਧਨ-ਜਸਪਾਲ ਸਿੰਘ ਜੱਸੀ

ਅਜੀਤ ਡੈਸਕ 21-06-2026
ਖਮਾਣੋਂ, 20 ਜੂਨ (ਜੋਗਿੰਦਰ ਪਾਲ)-ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਉੱਘੇ ਸਮਾਜ ਸੇਵਕ ਅਤੇ ਯੋਗਾ ਟਰੇਨਰ ਜਸਪਾਲ ਸਿੰਘ ਜੱਸੀ ਨੇ ਸਮੂਹ ਲੋਕਾਂ ਨੂੰ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੋਗਾ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਬਲਕਿ ਮਾਨਸਿਕ ਸ਼ਾਂਤੀ, ਆਤਮਿਕ ਉੱਨਤੀ ਅਤੇ ਤਣਾਅ ਮੁਕਤ ਜੀਵਨ ਦਾ ਵੀ ਮਹੱਤਵਪੂਰਨ ਸਾਧਨ ਹੈ। ਜੱਸੀ ਨੇ ਕਿਹਾ ਕਿ ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਲੋਕ ਕਈ ਤਰ੍ਹਾਂ ਦੀਆਂ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਯੋਗਾ ਅਤੇ ਪ੍ਰਣਾਯਾਮ ਰਾਹੀਂ ਇਨ੍ਹਾਂ ਸਮੱਸਿਆਵਾਂ ਤੋਂ ਕਾਫ਼ੀ ਹੱਦ ਤੱਕ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਿਯਮਿਤ ਯੋਗ ਅਭਿਆਸ ਨਾਲ ਸਰੀਰ ਤੰਦਰੁਸਤ, ਮਨ ਪ੍ਰਸੰਨ ਅਤੇ ਜੀਵਨ ਅਨੁਸ਼ਾਸਿਤ ਬਣਦਾ ਹੈ। ਉਨ੍ਹਾਂ ਨੌਜਵਾਨਾਂ, ਵਿਦਿਆਰਥੀਆਂ, ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਰੋਜ਼ਾਨਾ ਘੱਟੋ-ਘੱਟ 30 ਮਿੰਟ ਯੋਗਾ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਨਿਰਮਾਣ ਲਈ ਯੋਗਾ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਕੈਂਪ ਦਾ ਆਯੋਜਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਰਣਬੀਰ ਸਿੰਘ ਪੂਨੀਆ ਜ਼ਿਲ੍ਹਾ ਪਟਿਆਲਾ ਦੇ ਆਬਜ਼ਰਵਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।