12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਭਾਖੜਾ ਦੀ ਨਰਵਾਣਾ ਬਰਾਂਚ ’ਚ ਕਾਰ ਡਿੱਗੀ, ਵਿਅਕਤੀ ਲਾਪਤਾ

ਅਜੀਤ ਡੈਸਕ 23-06-2026
ਫ਼ਤਹਿਗੜ੍ਹ ਸਾਹਿਬ, 22 ਜੂਨ (ਮਨਪ੍ਰੀਤ ਸਿੰਘ)-ਸਰਹਿੰਦ ਦੇ ਨਜ਼ਦੀਕੀ ਪਿੰਡ ਆਦਮਪੁਰ ਕੋਲੋਂ ਲੰਘਦੀ ਨਹਿਰ ਵਿਚ ਇਕ ਕਾਰ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਭੋਲੇ ਸ਼ੰਕਰ ਡਾਈਵਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਆਪਣੀ ਗ਼ੋਤੇਖ਼ੋਰਾਂ ਦੀ ਟੀਮ ਸਮੇਤ ਤੁਰੰਤ ਮੌਕੇ ‘ਤੇ ਪਹੁੰਚੇ। ਟੀਮ ਵਲੋਂ ਕਈ ਘੰਟਿਆਂ ਦੀ ਭਾਰੀ ਮਸ਼ੱਕਤ ਅਤੇ ਸਖ਼ਤ ਮਿਹਨਤ ਤੋਂ ਬਾਅਦ ਕਾਰ ਨੂੰ ਨਹਿਰ ‘ਚੋਂ ਬਾਹਰ ਕੱਢ ਲਿਆ ਗਿਆ। ਕਲੱਬ ਦੇ ਪ੍ਰਧਾਨ ਨੇ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ ਕਾਰ ਦੇ ਅੰਦਰੋਂ ਕੋਈ ਵੀ ਵਿਅਕਤੀ ਬਰਾਮਦ ਨਹੀਂ ਹੋਇਆ। ਘਟਨਾ ਸਬੰਧੀ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਮਾਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਹੈਲਪ ਲਾਈਨ ਨੰਬਰ. 112 ਰਾਹੀਂ ਸੂਚਨਾ ਮਿਲੀ ਸੀ ਕਿ ਆਦਮਪੁਰ ਨਹਿਰ ਵਿਚ ਇੱਕ ਕਾਰ ਡਿਗ ਗਈ ਹੈ। ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਦਸਤ ਰੋਕੂ ਮੁਹਿੰਮ 31 ਜੁਲਾਈ ਤੱਕ ਚਲਾਈ ਜਾਵੇਗੀ-ਸਿਵਲ ਸਰਜਨ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸੇਵਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।