09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਯੂਥ ਕਾਂਗਰਸ ਚੋਣਾਂ ਦੇ ਜੇਤੂ ਅਹੁਦੇਦਾਰਾਂ ਦਾ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕੀਤਾ ਸਨਮਾਨ

ਅਜੀਤ ਡੈਸਕ 24-06-2026
ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਜੇਤੂ ਰਹੇ ਨੌਜਵਾਨ ਆਗੂਆਂ ਨੂੰ ਅੱਜ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਧਾਈ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਨਾਗਰਾ ਨੇ ਕਿਹਾ ਕਿ ਯੂਥ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਨੌਜਵਾਨਾਂ ਦੀ ਊਰਜਾ, ਸਮਰਪਣ ਤੇ ਸੰਘਰਸ਼ਸ਼ੀਲ ਸੋਚ ਹੀ ਪਾਰਟੀ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਨੇ ਸੰਗਠਨ ਵਿਚ ਲੋਕਤੰਤਰਿਕ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਹੈ। ਨੌਜਵਾਨ ਆਗੂਆਂ ਦੀ ਚੋਣ ਇਸ ਗੱਲ ਦਾ ਸਬੂਤ ਹੈ ਕਿ ਕਾਂਗਰਸ ਪਾਰਟੀ ਵਿਚ ਮਿਹਨਤ ਅਤੇ ਸਮਰਪਣ ਦੀ ਕਦਰ ਕੀਤੀ ਜਾਂਦੀ ਹੈ। ਨਾਗਰਾ ਨੇ ਕਿਹਾ ਕਿ ਯੂਥ ਕਾਂਗਰਸ ਨੇ ਹਮੇਸ਼ਾ ਲੋਕਤੰਤਰ, ਸਮਾਜਿਕ ਨਿਆਂ ਅਤੇ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਵਿਚ ਅਹਿਮ ਭੂਮਿਕਾ ਨਿਭਾਈ ਹੈ। ਅੱਜ ਦੇ ਸਮੇਂ ਵਿਚ ਜਦੋਂ ਬੇਰੁਜ਼ਗਾਰੀ, ਨਸ਼ੇ ਅਤੇ ਮਹਿੰਗਾਈ ਵਰਗੇ ਮੁੱਦੇ ਨੌਜਵਾਨਾਂ ਨੂੰ ਪ੍ਰਭਾਵਿਤ ਕਰ ਰਹੇ ਹਨ, ਉਸ ਵੇਲੇ ਯੂਥ ਕਾਂਗਰਸ ਦੇ ਆਗੂਆਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਕਿ ਉਹ ਲੋਕਾਂ ਦੀ ਆਵਾਜ਼ ਬਣ ਕੇ ਸਾਹਮਣੇ ਆਉਣ। ਇਸ ਮੌਕੇ ਸਾਬਕਾ ਵਿਧਾਇਕ ਨਾਗਰਾ ਨੇ ਅਮਰਜੀਤ ਸਿੰਘ ਭੰਗੂ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਫ਼ਤਹਿਗੜ੍ਹ ਸਾਹਿਬ, ਅਮਰਿੰਦਰ ਸਿੰਘ ਰੇਖੀ ਜ਼ਿਲ੍ਹਾ ਜਨਰਲ ਸਕੱਤਰ, ਜੱਸੀ ਤਲਵਾੜਾ ਸਕੱਤਰ ਪੰਜਾਬ ਯੂਥ ਕਾਂਗਰਸ, ਭਗਵਾਨ ਸਿੰਘ ਗਰੇਵਾਲ ਪ੍ਰਧਾਨ ਹਲਕਾ ਫ਼ਤਹਿਗੜ੍ਹ ਸਾਹਿਬ, ਹਰਮਨ ਸਿੰਘ ਸਿੱਧੂ ਬਲਾਕ ਪ੍ਰਧਾਨ ਸਰਹਿੰਦ ਅਤੇ ਉਪਿੰਦਰਜੀਤ ਸਿੰਘ ਹੁੰਦਲ ਪ੍ਰਧਾਨ ਬਲਾਕ ਬਸੀ ਪਠਾਣਾਂ ਵਜੋਂ ਚੁਣੇ ਜਾਣ ‘ਤੇ ਸਨਮਾਨਿਤ ਕਰਕੇ ਵਧਾਈ ਦਿੱਤੀ। ਇਸ ਮੌਕੇ ਸਨਮਾਨਿਤ ਕੀਤੇ ਯੂਥ ਆਗੂਆਂ ਨੇ ਕੁਲਜੀਤ ਸਿੰਘ ਨਾਗਰਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਰਹਿਣਗੇ। ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਪਰਮਿੰਦਰ ਸਿੰਘ ਨੋਨੀ, ਹਰਦੀਪ ਸਿੰਘ ਹੈਪੀ, ਕੁਲਮਨਬੀਰ ਸਿੰਘ ਨਾਗਰਾ, ਧਰਮਿੰਦਰ ਸਿੰਘ ਬਾਲਪੁਰ, ਭੁਪਿੰਦਰ ਸਿੰਘ ਰਾਏ, ਹਰਦੀਪ ਸਿੰਘ ਵਜੀਰਾਬਾਦ, ਲਵਪ੍ਰੀਤ ਸਿੰਘ, ਪਿੰਦੂ ਬਾਲਪੁਰ, ਮਨਤਾਜ ਸਿੰਘ, ਅਮਰਿੰਦਰ ਸਿੰਘ, ਗੁਰਸੇਵਕ ਸਿੰਘ ਭੋਲਾ, ਖੁਸ਼ਵੰਤ ਸਿੰਘ, ਅਮਨ ਭੰਗੂ, ਰਣਜੀਤ ਮਾਨ, ਮੰਨਾ ਭੰਗੂ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ ਸਮੇਤ ਯੂਥ ਕਾਂਗਰਸ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਥਾਣਾ ਸਰਹਿੰਦ ਪੁਲਿਸ ਨੂੰ ਸਾਨੀਪੁਰ ਰੋਡ ਤੋਂ ਅਗਿਆਤ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਹਲਕੇ ਵਿਚ ਸ਼ੁਰੂ ਕੀਤੀ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।