09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਥਾਣਾ ਸਰਹਿੰਦ ਪੁਲਿਸ ਨੂੰ ਸਾਨੀਪੁਰ ਰੋਡ ਤੋਂ ਅਗਿਆਤ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 24-06-2026
ਫ਼ਤਹਿਗੜ੍ਹ ਸਾਹਿਬ, 23 ਜੂਨ (ਮਨਪ੍ਰੀਤ ਸਿੰਘ)-ਰਾਮਦਾਸ ਨਗਰ ਪਿੰਡ ਸਾਨੀਪੁਰ ਰੋਡ ਦੇ ਨਜ਼ਦੀਕ ਥਾਣਾ ਸਰਹਿੰਦ ਦੀ ਪੁਲਿਸ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਮਦਾਸ ਨਗਰ ਸਰਹਿੰਦ ਪਿੰਡ ਸਾਨੀਪੁਰ ਰੋਡ ਦੇ ਨਜ਼ਦੀਕ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਜਾਂਚ ਅਧਿਕਾਰੀ ਰਜਿੰਦਰ ਸਿੰਘ ਅਨੁਸਾਰ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਹੁਲੀਏ ਅਤੇ ਦੇਖਣ ਤੋਂ ਮ੍ਰਿਤਕ ਕੋਈ ਪ੍ਰਵਾਸੀ ਮਜ਼ਦੂਰ ਜਾਪਦਾ ਹੈ, ਜਿਸ ਦੀ ਉਮਰ ਲਗਭਗ 35 ਤੋਂ 40 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਪੁਲਿਸ ਵਲੋਂ ਆਸ-ਪਾਸ ਦੇ ਇਲਾਕਿਆਂ ਵਿਚ ਮ੍ਰਿਤਕ ਦੀ ਸ਼ਨਾਖ਼ਤ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਫ਼ਿਲਹਾਲ, ਪੁਲਿਸ ਨੇ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪਛਾਣ ਅਤੇ ਅਗਲੀ ਕਾਰਵਾਈ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ।
ਪਿਛਲੀ ਖ਼ਬਰ ਰਾਜ ਕੁਮਾਰ ਪੁਰੀ ਸਰਬਸੰਮਤੀ ਨਾਲ ਨਗਰ ਕੌਂਸਲ ਬਸੀ ਪਠਾਣਾਂ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਯੂਥ ਕਾਂਗਰਸ ਚੋਣਾਂ ਦੇ ਜੇਤੂ ਅਹੁਦੇਦਾਰਾਂ ਦਾ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।