ਰਾਜ ਕੁਮਾਰ ਪੁਰੀ ਸਰਬਸੰਮਤੀ ਨਾਲ ਨਗਰ ਕੌਂਸਲ ਬਸੀ ਪਠਾਣਾਂ ਦੇ ਪ੍ਰਧਾਨ ਬਣੇ
ਅਜੀਤ ਡੈਸਕ
24-06-2026
ਮੀਟਿੰਗ ਵਿਚ ਕੌਂਸਲਰ ਅੰਜੂ ਰਾਣੀ ਵਲੋਂ ਸੀਨੀਅਰ ਵਾਈਸ ਪ੍ਰਧਾਨ ਲਈ ਅਰਵਿੰਦਰ ਕੌਰ, ਕੌਂਸਲਰ ਅੰਜੂ ਪੁਰੀ ਵਲੋਂ ਮੀਤ ਪ੍ਰਧਾਨ ਲਈ ਬਿੰਦੂ ਦਾ ਨਾਮ ਪੇਸ਼ ਕੀਤਾ ਗਿਆ। ਜਿਸ ਤੇ ਹਾਊਸ ਨੇ ਸਹਿਮਤੀ ਪ੍ਰਗਟ ਕਰਕੇ ਦੋਵੇਂ ਕੌਂਸਲਰਾਂ ਦੇ ਨਾਮ ਦਾ ਐਲਾਨ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਉਚੇਚੇ ਤੌਰ ’ਤੇ ਹਾਜ਼ਰ ਸਨ। ਜਿਨ੍ਹਾਂ ਨੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨਾਲ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਰਾਜ ਕੁਮਾਰ ਪੁਰੀ, ਸੀਨੀਅਰ ਵਾਈਸ ਪ੍ਰਧਾਨ ਅਰਵਿੰਦਰ ਕੌਰ ਅਤੇ ਵਾਈਸ ਪ੍ਰਧਾਨ ਬਿੰਦੂ ਨੂੰ ਵਧਾਈ ਦਿੰਦਿਆਂ ਸਮੂਹ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਹਰ ਵਾਰਡ ਦਾ ਬਿਨਾਂ ਪੱਖਪਾਤ ਤੋਂ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ। ਨਵਨਿਯੁਕਤ ਪ੍ਰਧਾਨ ਰਾਜ ਕੁਮਾਰ ਪੁਰੀ ਨੇ ਵਿਧਾਇਕ ਹੈਪੀ, ਚੇਅਰਮੈਨ ਅਜੈ ਲਿਬੜਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਇਸ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ਕਰਦੇ ਹੋਏ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਗੇ। ਉਨ੍ਹਾਂ ਸਮੂਹ ਕੌਂਸਲਰਾਂ ਵਲੋਂ ਸਹਿਯੋਗ ਕਰਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਡੀ.ਐਸ.ਪੀ.ਰਾਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਐਸ.ਐਚ.ਓ.ਬਲਬੀਰ ਸਿੰਘ, ਚੌਕੀ ਇੰਚਾਰਜ ਜਗਦੀਪ ਸਿੰਘ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਪਰਵਿੰਦਰ ਸਿੰਘ ਸੱਲ੍ਹ, ਰਜਨੀ ਬਾਲਾ ਟੂਲਾਨੀ, ਅਰਵਿੰਦਰ ਕੌਰ, ਬਿੰਦੂ, ਯੋਗਿਤਾ ਸਚਦੇਵਾ, ਮਨੋਜ ਭੰਡਾਰੀ, ਕਨਿਕਾ ਸ਼ਰਮਾ ਤਾਂਗੜੀ, ਸੰਗੀਤਾ ਮਲਹੋਤਰਾ, ਹਰਜਿੰਦਰ ਕੌਰ, ਗੁਰਮੀਤ ਸਿੰਘ, ਅੰਜੂ, ਸੁਨੀਲ ਕੁਮਾਰ, ਅਰਵਿੰਦਰ ਸਿੰਘ ਤੇ ਅੰਜੂ ਰਾਣੀ (ਸਾਰੇ ਕੌਂਸਲਰ) ਵਲੋਂ ਰਾਜ ਕੁਮਾਰ ਪੁਰੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਬਣਨ ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਰਜ ਸਾਧਕ ਅਧਿਕਾਰੀ ਜਸਵੀਰ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ, ਬਲਾਕ ਸੰਮਤੀ ਚੇਅਰਮੈਨ ਜਗਤਾਰ ਸਿੰਘ, ਜਸਵੀਰ ਸਿੰਘ ਢਿੱਲੋਂ, ਸਮਾਜ ਸੇਵਕ ਅਸ਼ੋਕ ਟੂਲਾਨੀ, ਹਰਮੀਤ ਸਿੰਘ ਬਾਜਵਾ, ਨਰਿੰਦਰ ਗੁਪਤਾ, ਸ਼ੈਂਕੀ ਤਾਂਗੜੀ, ਕਸ਼ਮੀਰ ਸਿੰਘ, ਰਾਜੀਵ ਵਾਲਮੀਕਿ, ਕਲਰਕ ਮਨਜੀਤ ਸਿੰਘ, ਰਵੀ ਸ਼ਰਮਾ ਅਤੇ ਹਰਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਰਾਜ ਪੁਰੀ ਨੂੰ ਸਿਰੋਪਾਉ ਤੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ।