09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਰਾਜਸੀ ਪਾਰਟੀਆਂ ਦੇ ਬੂਥ ਲੈਵਲ ਏਜੰਟ-1 ਅਤੇ 2 ਨੂੰ ਐਸ.ਆਈ.ਆਰ ਦੇ ਕੰਮ ’ਚ ਸਹਿਯੋਗ ਕਰਨ ਦੀ ਅਪੀਲ

ਅਜੀਤ ਡੈਸਕ 24-06-2026
ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਬੂਥ ਲੈਵਲ ਏਜੰਟ-1 ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਦੇ ਨਾਲ ਹੀ ਅੱਜ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੀ.ਐਲ.ਓਜ਼ ਨੇ ਬੀ.ਐਲ.ਏਜ਼. ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ। ਡਾ. ਸੋਨਾ ਥਿੰਦ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਟ੍ਰੇਨਿੰਗ ਅਤੇ ਇਨੂਮਰੇਸ਼ਨ ਫਾਰਮਾਂ ਦੀ ਛਪਾਈ ਅਤੇ ਤਿਆਰੀ ਦਾ ਕੰਮ ਮੁਕੰਮਲ ਹੋਣ ਨਾਲ ਅਤੇ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਇਨੂਮਰੇਸ਼ਨ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ। ਡੀ.ਸੀ ਨੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਣੇ ਬੂਥ ਲੈਵਲ ਏਜੰਟ-1 ਅਤੇ 2 ਨੂੰ ਐਸ.ਆਈ.ਆਰ ਦੇ ਕੰਮ ਵਿਚ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਹਰੇਕ ਪੜਾਅ ਦੌਰਾਨ ਰਾਜਨੀਤਿਕ ਪਾਰਟੀਆਂ ਨੂੰ ਲਾਜ਼ਮੀ ਤੌਰ ’ਤੇ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਐਸ.ਆਈ.ਆਰ. ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋ ਸਕੇ। ਇਸ ਮੀਟਿੰਗ ਵਿਚ ਚੋਣ ਤਹਿਸੀਲਦਾਰ ਨਿਰਮਲਾ ਰਾਣੀ, ਭਾਰਤੀ ਜਨਤਾ ਪਾਰਟੀ ਤੋਂ ਮਯੰੰਕ ਸ਼ਰਮਾ, ਆਮ ਆਦਮੀ ਪਾਰਟੀ ਤੋਂ ਮਨਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਹਰਵਿੰਦਰ ਸਿੰਘ ਬੱਬਲ, ਬਹੁਜਨ ਸਮਾਜ ਪਾਰਟੀ ਤੋਂ ਕੁਲਵੰਤ ਸਿੰਘ ਪਾਂਧੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਨਰਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਪਟਿਆਲਾ ’ਚ ਐਸ.ਆਈ.ਆਰ.-2026 ਸੰਬੰਧੀ ਡੀ.ਸੀ. ਦੀ ਅਗਵਾਈ ਹੇਠ ਮਹੱਤਵਪੂਰਨ ਮੀਟਿੰਗ ਅਗਲੀ ਖ਼ਬਰ ਥਾਣਾ ਸਰਹਿੰਦ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।