ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਨੇ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਸ਼ੁਭਮ ਦੇਵਗਨ ਨੂੰ ਸਭ ਤੋਂ ਵੱਧ ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕਰਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਭੂਮਿਕਾ ਪਾਰਟੀ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਹੁੰਦੀ ਹੈ। ਬਲਿਹਾਰ ਸਿੰਘ ਚੁੰਨ੍ਹੀ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਲੋਕਤੰਤਰੀ ਪਰੰਪਰਾਵਾਂ ਅਨੁਸਾਰ ਕਰਵਾਈਆਂ ਗਈਆਂ ਹਨ, ਜਿਸ ਨਾਲ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਆਉਣ ਅਤੇ ਆਪਣੀ ਯੋਗਤਾ ਸਾਬਤ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਚੁਣੇ ਗਏ ਅਹੁਦੇਦਾਰ ਨੌਜਵਾਨਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣਗੇ। ਉਨ੍ਹਾਂ ਜ਼ਿਲ੍ਹਾ ਯੂਥ ਕਾਂਗਰਸ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਭਾਰਨ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਮਿਲ-ਜੁਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਵਿਸ਼ਵਾਸ ਜਿਤਾਇਆ ਕਿ ਨਵੀਂ ਟੀਮ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿਚ ਸਫਲ ਹੋਵੇਗੀ। ਇਸ ਮੌਕੇ ‘ਤੇ ਰਣਧੀਰ ਸਿੰਘ ਸਾਬਕਾ ਸਰਪੰਚ ਝਾਂਮਪੁਰ ਅਤੇ ਅਜੈਬ ਸਿੰਘ ਬਡਾਲੀ ਮਾਈ ਕੀ ਵੀ ਹਾਜ਼ਰ ਸਨ।