11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਅਮਰਜੀਤ ਸਿੰਘ ਭੰਗੂ ਤੇ ਉਪਿੰਦਰਜੀਤ ਸਿੰਘ ਹੁੰਦਲ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 24-06-2026
ਬਸੀ ਪਠਾਣਾਂ, 23 ਜੂਨ (ਐਚ.ਐਸ.ਗੌਤਮ)- ਯੂਥ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਨਿਯੁਕਤ ਪ੍ਰਧਾਨ ਅਮਰਜੀਤ ਸਿੰਘ ਭੰਗੂ ਅਤੇ ਬਲਾਕ ਬਸੀ ਪਠਾਣਾਂ ਦੇ ਨਵੇਂ ਪ੍ਰਧਾਨ ਉਪਿੰਦਰਜੀਤ ਸਿੰਘ ਹੁੰਦਲ ਨੂੰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਅਤੇ ਬਲਾਕ ਪ੍ਰਧਾਨ ਅੰਮੀ ਚੰਦ ਭਟੇੜੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਜੀਤ ਸਿੰਘ ਮਾਰਵਾ ਤੇ ਅੰਮੀ ਚੰਦ ਭਟੇੜੀ ਨੇ ਦੋਵਾਂ ਨੌਜਵਾਨ ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਅਮਰਜੀਤ ਸਿੰਘ ਭੰਗੂ ਤੇ ਉਪਿੰਦਰਜੀਤ ਸਿੰਘ ਹੁੰਦਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਰਣਜੀਤ ਸਿੰਘ ਮਾਨ, ਖੁਸ਼ਵੰਤ ਸਿੰਘ, ਅਮਨਦੀਪ ਸਿੰਘ ਭੰਗੂ, ਰਮਨਦੀਪ ਭਟੇੜੀ, ਗੁਰਮੀਤ ਸਿੰਘ, ਰਾਮ ਮੂਰਤੀ ਜ਼ਿਲ੍ਹਾ ਪ੍ਰਚਾਰਕ ਸਕੱਤਰ ਐਸ.ਸੀ ਸੈੱਲ, ਗੋਬਿੰਦ ਰਾਮ ਭਟੇੜੀ, ਸੁਖਜਿੰਦਰ ਸਿੰਘ ਮਾਰਵਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਅਤੇ ਸਾਂਝੇ ਮੁਲਾਜ਼ਮ ਮੰਚ ਦੇ 24 ਜੂਨ ਦੇ ਜ਼ਿਲ੍ਹਾ ਪੱਧਰੀ ਐਕਸ਼ਨ ’ਚ ਡੀ.ਟੀ.ਐਫ ਭਰਵੀਂ ਸ਼... ਅਗਲੀ ਖ਼ਬਰ ਟਕਸਾਲੀ ਅਕਾਲੀ ਪਰਿਵਾਰਾਂ ਨੂੰ ਮਾਣ ਸਤਿਕਾਰ ਦੇਣ ਨਾਲ ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ ਤੱਕ ਮਜ਼ਬੂਤ ਹੋਵੇਗਾ-ਝਿੰਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।