11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਐਲ.ਆਈ.ਸੀ. ਅਤੇ ਅੰਨਪੂਰਣਾ ਫਾਈਨਾਂਸ ਕੰਪਨੀ ਵਲੋਂ ਬੀਮਾ ਸਖ਼ੀ ਅਤੇ ਫ਼ੀਲਡ ਅਫ਼ਸਰਾਂ ਦੀ ਭਰਤੀ ਲਈ ਰੁਜ਼ਗਾਰ ਕੈਂਪ 24 ਨੂੰ

ਅਜੀਤ ਡੈਸਕ 24-06-2026
ਫ਼ਤਹਿਗੜ੍ਹ ਸਾਹਿਬ, 23 ਜੂਨ (ਰਾਜਿੰਦਰ ਸਿੰਘ)-ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਐਲ.ਆਈ.ਸੀ ਅਤੇ ਅੰਨਪੂਰਣਾ ਫਾਈਨਾਂਸ ਕੰਪਨੀ ਵਲੋਂ ਬੀਮਾ ਸਖ਼ੀ ਅਤੇ ਫ਼ੀਲਡ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਜਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਦੀ ਚੋਣ ਲਈ 24 ਜੂਨ ਨੂੰ ਇਕ ਵਿਸ਼ੇਸ਼ ਇੰਟਰਵਿਊ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਦੀ ਉਮਰ 18 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਵਿੱਦਿਅਕ ਯੋਗਤਾ ਘੱਟੋ-ਘੱਟ 12ਵੀਂ ਪਾਸ ਲਾਜ਼ਮੀ ਹੈ। ਚੁਣੇ ਗਏ ਉਮੀਦਵਾਰਾਂ ਨੂੰ 16,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਟਰਵਿਊ 24 ਜੂਨ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੁਜ਼ਗਾਰ ਦਫ਼ਤਰ, ਪ੍ਰਬੰਧਕੀ ਕੰਪਲੈਕਸ, ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗੀ।
ਪਿਛਲੀ ਖ਼ਬਰ ਅਕਾਲ ਅਕੈਡਮੀ ਖਮਾਣੋਂ ਵਿਖੇ ਮੀਆਵਾਕੀ ਜੰਗਲ ਦਾ ਉਦਘਾਟਨ ਅਗਲੀ ਖ਼ਬਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਅਤੇ ਸਾਂਝੇ ਮੁਲਾਜ਼ਮ ਮੰਚ ਦੇ 24 ਜੂਨ ਦੇ ਜ਼ਿਲ੍ਹਾ ਪੱਧਰੀ ਐਕਸ਼ਨ ’ਚ ਡੀ.ਟੀ.ਐਫ ਭਰਵੀਂ ਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।