11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਲਈ ਕਾਹਲੇ-ਲਿਬੜਾ

ਅਜੀਤ ਡੈਸਕ 24-06-2026
ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਕਲ ਪ੍ਰਧਾਨ ਰਹੇ ਜਥੇਦਾਰ ਸੁਰਜੀਤ ਸਿੰਘ ਚਨਾਰਥਲ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਹੋ ਗਏ। ਜਥੇਦਾਰ ਸੁਰਜੀਤ ਸਿੰਘ ਦੇ ਗ੍ਰਹਿ ਪਿੰਡ ਚਨਾਰਥਲ ਕਲਾਂ ਵਿਚ ਪਿੰਡ ਵਾਸੀਆਂ ਨਾਲ ਰੱਖੀ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਸ. ਲਿਬੜਾ ਨੇ ਕਿਹਾ ਕਿ ਬਹੁਤੇ ਲੋਕ ਖ਼ਾਸ ਕਰ ਨੌਜਵਾਨ ਵੱਡੀ ਗਿਣਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ। ਜਿਸ ਤੋਂ ਸਪਸ਼ਟ ਸੰਕੇਤ ਮਿਲ ਰਹੇ ਹਨ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਹੀ ਬਣੇਗੀ ਅਤੇ ਭਾਈ ਅੰਮ੍ਰਿਤਪਾਲ ਸਿੰਘ ਮੁੱਖ ਮੰਤਰੀ ਬਣਨਗੇ। ਸ. ਲਿਬੜਾ ਨੇ ਜਥੇਦਾਰ ਸੁਰਜੀਤ ਸਿੰਘ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਜਰੂਰ ਦਿੱਤਾ ਜਾਵੇਗਾ। ਇਸ ਮੌਕੇ ਗੁਰਕਿਰਪਾਲ ਸਿੰਘ ਕੁੱਕੂ, ਜਸਮੇਲ ਸਿੰਘ, ਪਰਮਿੰਦਰ ਸਿੰਘ, ਲਖਵੀਰ ਸਿੰਘ, ਕਰਨਵੀਰ ਸਿੰਘ ਅਤੇ ਹਰਮਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਲਕਸ਼ਮੀ ਨਾਰਾਇਣ ਮੰਦਰ (ਸ੍ਰੀ ਦੁਰਗਿਆਣਾ ਮੰਦਰ) ਦਾ ਸਥਾਪਨਾ ਦਿਵਸ ਅੱਜ ਅਗਲੀ ਖ਼ਬਰ ਅਕਾਲ ਅਕੈਡਮੀ ਖਮਾਣੋਂ ਵਿਖੇ ਮੀਆਵਾਕੀ ਜੰਗਲ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।