18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਭਾਜਪਾ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਪੰਜਾਬ ਫੇਰੀ ਨੇ ਲੀਡਰਸ਼ਿਪ ਅਤੇ ਵਰਕਰਾਂ ’ਚ ਜੋਸ਼ ਭਰਿਆ-ਮਨਜਿੰਦਰ ਸਿੰਘ ਰੋਮੀ

ਅਜੀਤ ਡੈਸਕ 25-06-2026
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)-ਭਾਰਤੀ ਜਨਤਾ ਪਾਰਟੀ ਦੇ ਐਨ.ਜੀ.ਓ ਸੈੱਲ ਸੂਬਾ ਕਨਵੀਨਰ ਮਨਜਿੰਦਰ ਸਿੰਘ ਰੋਮੀ ਨੇ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਪੰਜਾਬ ਫੇਰੀ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵਿਚ ਭਾਰੀ ਜੋਸ਼ ਭਰ ਦਿੱਤਾ ਹੈ। ਲੁਧਿਆਣਾ ਵਿਖੇ ਹੋਏ ਭਾਜਪਾ ਕਾਰਜਕਰਤਾ ਸੰਮੇਲਨ ਵਿਚ ਠਾਠਾਂ ਮਾਰਦੇ ਇਕੱਠ ਨੂੰ ਦੇਖ ਕੇ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨੀ ਯਕੀਨੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬੀਆਂ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਬਾਖ਼ੂਬੀ ਸਮਝਦੀ ਹੈ ਅਤੇ ਸਤਿਕਾਰ ਕਰਦੀ ਹੈ। ਨਿਤਿਨ ਨਬੀਨ ਨੇ 2027 ਦੀਆਂ ਪੰਜਾਬ ਚੋਣਾਂ ਦਾ ਇਕ ਮੁੱਢ ਬੰਨ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦੇ ਉਤਸ਼ਾਹ ਨੇ ਇਹ ਸਾਬਤ ਕਰ ਦਿੱਤਾ ਕਿ ਉਹ ਮਿਸ਼ਨ ਪੰਜਾਬ 2027 ਦੇ ਲਈ ਪੱਬਾਂ ਭਾਰ ਹੋ ਚੁੱਕੇ ਹਨ। ਇਸ ਦੌਰਾਨ ਮਨਜਿੰਦਰ ਸਿੰਘ ਰੋਮੀ ਦੁਆਰਾ ਸੁਪਰੀਮ ਕੋਰਟ ਦੇ ਉੱਘੇ ਵਕੀਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਹਰਵਿੰਦਰ ਸਿੰਘ ਫੂਲਕਾ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਮੌਕੇ ਜਗਦੀਸ਼ ਸਿੰਘ ਸੂਬਾ ਕਾਰਜਕਾਰਨੀ ਮੈਂਬਰ ਐਨ.ਜੀ. ਓ ਸੈੱਲ, ਰਮਨੀਸ਼ ਲਖਨਪਾਲ, ਦੀਪਕ ਕੁਮਾਰ ਰਾਜੂ, ਅਰਵਿੰਦਰ ਸਿੰਘ ਬੰਟੂ, ਹਰਸ਼ਦੀਪ ਸ਼ਰਮਾ, ਰਾਜੀਵ ਸ਼ਰਮਾ, ਰਜਿੰਦਰ ਫਰੌਰ, ਮਾ. ਐਸ ਕੁਮਾਰ, ਅਮਨਦੀਪ ਲਖਣਪੁਰ, ਦੀਪੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ੌਜ ’ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜੁਲਾਈ ਤੋਂ ਅਗਲੀ ਖ਼ਬਰ ਬਲਬੀਰ ਸਿੰਘ ਸਾਥੀਆਂ ਨਾਲ ਡੇਰਾ ਬਾਬਾ ਬੁੱਧ ਦਾਸ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।