18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ 27 ਤੋਂ 30 ਜੂਨ ਤੱਕ ਹੋਣਗੇ ਗੁਰਮਤਿ ਸਮਾਗਮ

ਅਜੀਤ ਡੈਸਕ 25-06-2026
ਮੰਡੀ ਗੋਬਿੰਦਗੜ੍ਹ, 24 ਜੂਨ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)-ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਅਤੇ ਬਾਬਾ ਸਰਬਜੀਤ ਸਿੰਘ ਭੱਲਾ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੁਹੱਲਾ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਛੇਵੇਂ ਪਾਿਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸੇਵਾਦਲ ਦੇ ਚੇਅਰਮੈਨ ਭਿੰਦਰ ਸਿੰਘ ਅਤੇ ਪ੍ਰਧਾਨ ਜਗਜੀਵਨ ਸਿੰਘ ਊਬੀ ਨੇ ਦੱਸਿਆ ਕਿ ਇਹ ਸਮਾਗਮ 27 ਤੋਂ 30 ਜੂਨ ਤੱਕ ਰੋਜ਼ਾਨਾ ਸਵੇਰੇ 6 ਵਜੇ ਤੋਂ ਆਰੰਭ ਹੋਣਗੇ। ਉਨ੍ਹਾਂ ਦੱਸਿਆ ਕਿ 4 ਰੋਜ਼ਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ 27 ਜੂਨ ਨੂੰ ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, 28 ਨੂੰ ਭਾਈ ਗੁਰਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ ਵਾਲੇ, 29 ਨੂੰ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ 30 ਜੂਨ ਨੂੰ ਬੀਬੀ ਜਸਪ੍ਰੀਤ ਕੌਰ ਪਟਿਆਲਾ ਵਾਲੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 30 ਜੂਨ ਨੂੰ ਸਮਾਗਮਾਂ ਦੀ ਸਮਾਪਤੀ ਮੌਕੇ ਮਿੱਸੇ ਪਸ਼ਾਦਿਆਂ ਦਾ ਲੰਗਰ ਅਤੁਟ ਵਰਤਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੇ ਇਨ੍ਹਾਂ ਸਮਾਗਮਾਂ ਵਿਚ ਸ਼ਾਮਿਲ ਹੋ ਕੇ ਲਾਹੇ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ-ਰਾਜੂ ਖੰਨਾ ਅਗਲੀ ਖ਼ਬਰ ਕਾਂਗਰਸੀ ਆਗੂ ਮਨਜੀਤ ਸ਼ਰਮਾ ਸਰਹਿੰਦ ਨੇ ਮਨੀਸ਼ ਚਤਰਥ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।