09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਰਾਹਗੀਰਾਂ ਲਈ ਜਲ ਜੀਰੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ

ਅਜੀਤ ਡੈਸਕ 26-06-2026
ਅਮਲੋਹ, 25 ਜੂਨ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਨੌਜਵਾਨਾਂ ਵਲੋਂ ਵਾਰਡ ਨੰਬਰ 12 ਵਿਖੇ ਸ੍ਰੀ ਕ੍ਰਿਸ਼ਨਾ ਮੰਦਿਰ ਨਜ਼ਦੀਕ ਜਲ ਜ਼ੀਰੇ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਰਾਹਗੀਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਪਾਣੀ ਪੀ ਕੇ ਤਪਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਲੋਕਾਂ ਨੇ ਨੌਜਵਾਨਾਂ ਦੇ ਇਸ ਸਮਾਜ ਸੇਵੀ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ ਗਰਮੀ ਦੇ ਮੌਸਮ ਵਿਚ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਇਹ ਛਬੀਲ ਸਾਰਿਆਂ ਦੇ ਸਹਿਯੋਗ ਅਤੇ ਆਪਣੀ ਮਿਹਨਤ ਦੀ ਕਮਾਈ ਵਿਚੋਂ ਪਾਏ ਯੋਗਦਾਨ ਨਾਲ ਲਗਾਈ ਗਈ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਲੋਕ ਭਲਾਈ ਦੇ ਅਜਿਹੇ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ।
ਪਿਛਲੀ ਖ਼ਬਰ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ-ਕੈਬਨਿਟ ਮੰਤਰੀ ਮੁੰਡੀਆਂ ਪੰਜਾਬ ਸਰਕ... ਅਗਲੀ ਖ਼ਬਰ ਹੁਣ ਲੋਕ ਮੁੱਖ ਮੰਤਰੀ ਦੀਆਂ ਡਰਾਮੇਬਾਜ਼ੀਆਂ ਤੇ ਭਰਮਜਾਲ ਵਿਚ ਨਹੀਂ ਆਉਣਗੇ-ਈਸ਼ਰਪ੍ਰੀਤ ਸਿੱਧੂ ਪਿੰਡ ਬਰਾਸ ਵਿਖੇ ਈਸ਼ਰਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।