17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 27ਵੇਂ ਚੇਤਨਾ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਵਿਸ਼ੇਸ਼ ਮੀਟਿੰਗ ਜਨਮ ਦਿਹਾੜੇ ਨੂੰ ਸਮਰਪਿਤ ਸਤੰਬਰ ਮਹੀਨੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੱਕ ਸਜਾਇਆ ਜਾਵੇਗਾ 27ਵਾਂ ਚੇਤਨਾ ਮਾਰਚ

ਅਜੀਤ ਡੈਸਕ 28-06-2026
ਫ਼ਤਹਿਗੜ੍ਹ ਸਾਹਿਬ, 27 ਜੂਨ (ਬਲਜਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਖੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਚੁੰਨੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਟਰੱਸਟ ਦੇ ਚੇਅਰਪਰਸਨ ਬੀਬੀ ਸੁਖਪਾਲ ਕੌਰ ਅਤੇ ਜਨਰਲ ਸਕੱਤਰ ਬੇਅੰਤ ਸਿੰਘ ਭਾਂਬਰੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਤੰਬਰ ਮਹੀਨੇ ਵਿਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਚੇਤਨਾ ਮਾਰਚ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਚੇਤਨਾ ਮਾਰਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਮਹਾਂਰਾਸ਼ਟਰਾ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਮੋਹਨ ਸਿੰਘ ਚੁੰਨੀ ਨੇ ਦੱਸਿਆ ਕਿ ਜ਼ਿਲ੍ਹਾ ਜਥੇਬੰਦੀ ਵਿਚ ਵਿਸਥਾਰ ਕਰਦੇ ਹੋਏ ਸਰਪੰਚ ਭੁਪਿੰਦਰ ਸਿੰਘ ਨਾਨੋਵਾਲ ਨੂੰ ਬਲਾਕ ਪ੍ਰਧਾਨ ਬਸੀ ਪਠਾਣਾਂ, ਬੀਬੀ ਨਿਰਮਲਜੀਤ ਕੌਰ ਪਤਨੀ ਹਰਮੇਸ਼ ਸਿੰਘ ਨੂੰ ਇਸਤਰੀ ਵਿੰਗ ਬਲਾਕ ਅਮਲੋਹ ਦੀ ਪ੍ਰਧਾਨ, ਮਨਜੀਤ ਕੌਰ ਨੂੰ ਮੀਤ ਪ੍ਰਧਾਨ ਅਤੇ ਸੁਖਦਿਆਲ ਸਿੰਘ ਮੀਆਂਪੁਰ ਨੂੰ ਯੂਥ ਵਿੰਗ ਬਲਾਕ ਸਰਹਿੰਦ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਰਨੇਕ ਸਿੰਘ ਨੰਡਿਆਲੀ ਅਤੇ ਲਖਵੀਰ ਸਿੰਘ ਬਡਾਲਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਾਨੂੰ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਸੰਦੇਸ਼ ’ਤੇ ਪਹਿਰਾ ਦਿੰਦੇ ਹੋਏ ਆਪਣੇ ਸੰਵਿਧਾਨਿਕ ਹੱਕਾਂ ਦੀ ਪ੍ਰਾਪਤੀ ਲਈ ਆਪਣੇ ਸਮਾਜ ’ਚੋਂ ਚੰਗੇ ਪੜ੍ਹੇ ਲਿਖੇ ਵਿਅਕਤੀਆਂ ਨੂੰ ਸੰਸਦ ਅਤੇ ਵਿਧਾਨ ਸਭਾ ਵਿਚ ਚੋਣ ਜਿਤਾ ਕੇ ਭੇਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਗ਼ੈਰ ਰਾਜਨੀਤਕ ਹੈ ਪਰ ਫਿਰ ਵੀ ਟਰੱਸਟ ਵਲੋਂ ਚੰਗੇ ਅਕਸ ਵਾਲੇ ਆਪਣੇ ਸਮਾਜ ਦੇ ਉਮੀਦਵਾਰਾਂ ਦਾ ਵਿਧਾਨ ਸਭਾ ਚੋਣਾਂ ਵਿਚ ਪੂਰਨ ਸਮਰਥਨ ਕੀਤਾ ਜਾਵੇਗਾ। ਮੀਟਿੰਗ ਵਿਚ ਰਘਬੀਰ ਸਿੰਘ ਬਡਲਾ, ਰਣਜੀਤ ਸਿੰਘ ਝਾਂਮਪੁਰ, ਰਾਮ ਸਿੰਘ ਭਗੜਾਣਾ, ਹਰਨੇਕ ਸਿੰਘ ਨੰਡਿਆਲੀ, ਹਰਮੇਸ਼ ਸਿੰਘ, ਭਗਵਾਨ ਸਿੰਘ, ਹਰਭਜਨ ਸਿੰਘ, ਰਣਜੋਧ ਸਿੰਘ, ਜਸਵਿੰਦਰ ਸਿੰਘ ਮੀਆਂਪੁਰ, ਸਤਿਗੁਰ ਸਿੰਘ, ਬਲਜਿੰਦਰ ਸਿੰਘ, ਕੇਵਲ ਸਿੰਘ, ਲਛਮਣ ਸਿੰਘ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਸਤਿਨਾਮ ਸਿੰਘ ਵੀ ਹਾਜ਼ਰ ਸਨ। ਇਕੱਤਰਤਾ ਦੌਰਾਨ ਟਰੱਸਟ ਵਲੋਂ ਨਵੇਂ ਚੁਣੇ ਅਹੁਦੇਦਾਰਾਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਪਿਛਲੀ ਖ਼ਬਰ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ-ਚੇਅਰਮੈਨ ਗੁਰਵਿੰਦਰ ਢਿੱਲੋਂ ਚੇਅਰਮੈਨ ਢਿੱਲੋਂ ਵਲੋਂ... ਅਗਲੀ ਖ਼ਬਰ ਲਾਇਨਜ਼ ਕਲੱਬ ਸਮਾਣਾ ਐਲੀਟ ਦੀ ਨਵੀਂ ਕਾਰਜਕਾਰਨੀ ਟੀਮ ਨੇ ਸੰਭਾਲਿਆ ਕਾਰਜਭਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।