17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ-ਚੇਅਰਮੈਨ ਗੁਰਵਿੰਦਰ ਢਿੱਲੋਂ ਚੇਅਰਮੈਨ ਢਿੱਲੋਂ ਵਲੋਂ ਪਿੰਡਾਂ ਦਾ ਦੌਰਾ ਕਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹੈ

ਅਜੀਤ ਡੈਸਕ 28-06-2026
ਫ਼ਤਹਿਗੜ੍ਹ ਸਾਹਿਬ, 27 ਜੂਨ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸੂਬਾ ਸਪੋਕਸਪਰਸਨ ਵਲੋਂ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਪੰਜਾਬ ਸਰਕਾਰ ਦੁਆਰਾ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਪਿੰਡ ਲੋਂਗੋਮਾਜਰੀ ਵਿਖੇ ਆਪਣੇ ਸੰਬੋਧਨ ’ਚ ਚੇਅਰਮੈਨ ਢਿੱਲੋਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ, ਜਿਨ੍ਹਾਂ ’ਚ ਹਰ ਘਰ 300 ਯੂਨਿਟ ਬਿਜਲੀ ਮੁਆਫ਼, ਮੁਫ਼ਤ ਇਲਾਜ ਦੀ ਸਹੂਲਤ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਮਹੱਲਾ ਕਲੀਨਿਕ, ਮੁਫ਼ਤ ਦਿਵਾਈਆਂ, ਮੁਫ਼ਤ ਟੈੱਸਟ, ਮੁੱਖ ਮੰਤਰੀ ਯਾਤਰਾ ਤਹਿਤ ਧਾਰਮਿਕ ਸਥਾਨਾਂ ਦੀ ਯਾਤਰਾ ਤੇ ਮੁਫ਼ਤ ਰਸੋਈ ਕਿੱਟਾਂ ਆਦਿ ਸ਼ਾਮਿਲ ਹਨ ਤੇ ਹੁਣ ਔਰਤਾਂ ਨੂੰ ਸਨਮਾਨ ਯੋਜਨਾ ਤਹਿਤ ਇਕ ਹਜ਼ਾਰ ਰੁਪਏ ਦੇਣ ਦੀ ਵਚਨਬੱਧਤਾ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜੋਕਿ ਪਿਛਲੀਆਂ ਸਰਕਾਰਾਂ ਦੁਆਰਾ ਕਦੇ ਸੋਚਿਆ ਵੀ ਨਹੀਂ ਗਿਆ ਸੀ।
ਉਨ੍ਹਾਂ ਮੰਡੀ ਬੋਰਡ ਦੁਆਰਾ ਸਾਧੂਗੜ੍ਹ ਤੋਂ ਹੰਸਾਲੀ ਹੋ ਕੇ ਬਡਾਲੀ ਆਲਾ ਸਿੰਘ ਤੱਕ ਬਣੀ ਸੜਕ ਬਾਰੇ ਵੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਮੰਡੀ ਬੋਰਡ ਦੁਆਰਾ ਹੋਰ ਪਿੰਡਾਂ ਵਿਚ ਵੀ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਛੱਪੜ ਦੀ ਸਫ਼ਾਈ, ਸੜਕ, ਫਿਰਨੀ, ਐਲੀਮੈਂਟਰੀ ਸਕੂਲ, ਆਂਗਣਵਾੜੀ ਸੈਂਟਰ ਆਦਿ ਲਈ ਗਰਾਂਟ ਦੇਣ ਦੀ ਮੰਗ ਕੀਤੀ ਜੋ ਚੇਅਰਮੈਨ ਢਿੱਲੋਂ ਵਲੋਂ ਸਰਕਾਰ ਵਲੋਂ ਛੇਤੀ ਮੁਹੱਈਆ ਕਰਵਾਉਣ ਦਾ ਯਕੀਨ ਦਿਵਾਇਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਸਮਾਜ ਸੇਵਕ ਨਰਿੰਦਰਜੀਤ ਕੌਰ, ਅਨਵਰ ਮੁਹੰਮਦ, ਸਰਪੰਚ ਮਨਪ੍ਰੀਤ ਕੌਰ, ਮਨਦੀਪ ਸਿੰਘ ਪੰਚ, ਰਾਣੀ ਪੰਚ, ਪੁਸ਼ਪਿੰਦਰ ਸਿੰਘ ਪੰਚ, ਮਨਜੀਤ ਸਿੰਘ, ਗੁਰਵਿੰਦਰ ਸਿੰਘ, ਮਲਕੀਤ ਸਿੰਘ, ਜਸਪ੍ਰੀਤ ਸਿੰਘ, ਰਣਧੀਰ ਸਿੰਘ, ਰਵਿੰਦਰ ਸਿੰਘ, ਨਵਜੋਤ ਕੌਰ, ਹਰਪ੍ਰੀਤ ਕੌਰ, ਸ਼ਿੰਦਰ ਕੌਰ, ਅਮਨਦੀਪ ਕੌਰ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ਨਗਰ ਕੌਂਸਲ ਦਾ ਕੱਚਾ ਮੁਲਾਜ਼ਮ ਕਰੰਟ ਲੱਗਣ ਨਾਲ ਜ਼ਖਮੀ, ਸਿਵਲ ਹਸਪਤਾਲ ਦਾਖਲ ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 27ਵੇਂ ਚੇਤਨਾ ਮਾਰਚ ਦੀਆਂ ਤਿਆਰੀਆਂ ਨੂੰ ਲੈ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।