17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਰਾਜ ਭਾਜਪਾ ਪੰਜਾਬ ਦੇ ਲੋਕਾਂ ਨੂੰ ਦੇਵੇਗੀ- ਸਿੱਧੂਪੁਰ

ਅਜੀਤ ਡੈਸਕ 28-06-2026
ਬਸੀ ਪਠਾਣਾਂ, 27 ਜੂਨ (ਐਚ.ਐਸ. ਗੌਤਮ)-ਭਾਰਤੀ ਜਨਤਾ ਪਾਰਟੀ ਵਿਧਾਨ ਸਭਾ ਦੇ ਮੁੱਖ ਦਫ਼ਤਰ ਦੇ ਅੱਗੇ ਹਲਕਾ ਬਸੀ ਪਠਾਣਾਂ ਤੋਂ ਭਾਜਪਾ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਨਾਮ ਹਿੰਦੁਸਤਾਨ ਵਿਚ ਹੀ ਨਹੀਂ ਸਗੋਂ ਸਾਰੀ ਦੁਨੀਆ ਹੀ ਬੜੇ ਹੀ ਮਾਣ ਅਤੇ ਸਤਿਕਾਰ ਨਾਲ ਲਿਆ ਜਾਂਦਾ ਹੈ , ਜਿਨ੍ਹਾਂ ਨੇ ਅਫ਼ਗਾਨਿਸਤਾਨ ਤੱਕ ਆਪਣਾ ਰਾਜ ਕਾਇਮ ਕੀਤਾ ਸੀ ਅਤੇ ਉਨ੍ਹਾਂ ਦੇ ਰਾਜ ਵਿਚ ਸਭ ਬੜਾ ਹੀ ਖ਼ੁਸ਼ਹਾਲ ਜੀਵਨ ਬਤੀਤ ਕਰਦੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪੰਜਾਬੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ। ਜਿਸ ਵਿਚ ਲੋਕ ਆਪਣੇ ਜੀਵਨ ਨੂੰ ਖ਼ੁਸ਼ਹਾਲੀ ਨਾਲ ਜਿਊਣਗੇ। ਇਸ ਮੌਕੇ ਮੰਡਲ ਪ੍ਰਧਾਨ ਓਮ ਪ੍ਰਕਾਸ਼ ਗੋਤਮ, ਵਰੁਣ ਜਿੰਦਲ ਜਰਨਲ ਸਕੱਤਰ ਪਟਿਆਲਾ, ਨਰਵੀਰ ਧੀਮਾਨ, ਸਈਅਮ ਪਾਠਕ, ਰਾਜੀਵ ਕੁਮਾਰ ਸ਼ਰਮਾ, ਮਹਿੰਦਰ ਸਿੰਘ, ਇੰਦਰ ਪਾਲ ਸਿੰਘ, ਸੁਖਵੀਰ ਕੌਰ ਮਹਿਲਾ ਆਗੂ, ਸ਼ਿੰਦਰ ਸਿੰਘ, ਹਰਜੀਤ ਸਿੰਘ ਆਦਿ ਤੋਂ ਇਲਾਵਾ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਜ਼ਿਲ੍ਹੇ ਦੇ 544 ਬੀ.ਐਲ.ਓਜ਼ ਵਲੋਂ 4 ਲੱਖ 54 ਹਜ਼ਾਰ 908 ਵੋਟਰਾਂ ’ਚੋਂ 2 ਲੱਖ 85 ਹਜ਼ਾਰ... ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ਨਗਰ ਕੌਂਸਲ ਦਾ ਕੱਚਾ ਮੁਲਾਜ਼ਮ ਕਰੰਟ ਲੱਗਣ ਨਾਲ ਜ਼ਖਮੀ, ਸਿਵਲ ਹਸਪਤਾਲ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।