17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸ਼੍ਰੋਮਣੀ ਅਕਾਲੀ ਦਲ ਨੌਜਵਾਨਾਂ ਨੂੰ ਲੀਡਰਸ਼ਿਪ ’ਚ ਅੱਗੇ ਆਉਣ ਦਾ ਦੇ ਰਿਹਾ ਵੱਡਾ ਮੌਕਾ-ਭੁੱਟਾ

ਅਜੀਤ ਡੈਸਕ 28-06-2026
ਫ਼ਤਹਿਗੜ੍ਹ ਸਾਹਿਬ, 27 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ.ਓ.ਆਈ. ਦੇ ਜ਼ਿਲ੍ਹਾ ਪ੍ਰਧਾਨ ਸਹਿਜਪ੍ਰੀਤ ਸਿੰਘ ਅਤੇ ਹੋਰ ਨੌਜਵਾਨ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਵੀ ਮੌਜੂਦ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸੇ ਵੀ ਸਮਾਜ ਜਾਂ ਰਾਜਨੀਤਿਕ ਪਾਰਟੀ ਦੀ ਤਰੱਕੀ ਵਿਚ ਉਨ੍ਹਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਨੀਤੀ ’ਤੇ ਚਲਦਾ ਆਇਆ ਹੈ ਅਤੇ ਪਾਰਟੀ ਵਲੋਂ ਨੌਜਵਾਨਾਂ ਨੂੰ ਲੀਡਰਸ਼ਿਪ ਵਿਚ ਅੱਗੇ ਵੱਧਣ ਲਈ ਭਰਪੂਰ ਮੌਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਕਾਰਨ ਅੱਜ ਯੂਥ ਅਕਾਲੀ ਦਲ ਅਤੇ ਵਿਦਿਆਰਥੀ ਜਥੇਬੰਦੀ ਵਿਚ ਕਈ ਨੌਜਵਾਨ ਮਹੱਤਵਪੂਰਨ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਐਸ.ਓ.ਆਈ. ਦੇ ਜ਼ਿਲ੍ਹਾ ਪ੍ਰਧਾਨ ਸਹਿਜਪ੍ਰੀਤ ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਨੌਜਵਾਨ ਪੀੜ੍ਹੀ ਰਾਜਨੀਤੀ ਵਿਚ ਸਰਗਰਮ ਭੂਮਿਕਾ ਨਿਭਾਏਗੀ ਤਾਂ ਹੀ ਇਮਾਨਦਾਰ, ਜ਼ਿੰਮੇਵਾਰ ਅਤੇ ਲੋਕ-ਹਿਤੈਸ਼ੀ ਲੀਡਰਸ਼ਿਪ ਤਿਆਰ ਹੋ ਸਕੇਗੀ। ਇਸ ਮੌਕੇ ਗੁਰਕੀਰਤ ਸਿੰਘ ਪਨਾਗ, ਅਨਮੋਲ ਗਰੇਵਾਲ, ਦਮਨਜੋਤ ਸਿੰਘ ਚੀਮਾ ਸੀਨੀਅਰ ਮੀਤ ਪ੍ਰਧਾਨ, ਯੂਥ ਅਕਾਲੀ ਦਲ, ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ, ਬਲਜਿੰਦਰ ਸਿੰਘ ਜਲਵੇਰੀ ਗਹਿਲਾਂ, ਸੁਖਵੰਤ ਸਿੰਘ ਧੀਰਪੁਰ ਮੀਤ ਪ੍ਰਧਾਨ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਦਾ ਖੇਤੀ ਲਈ 8 ਘੰਟੇ ਦਿਨ ’ਚ ਬਿਜਲੀ ਦੇਣ ਦਾ ਦਾਅਵਾ ਪੂਰੀ ਤਰ੍ਹਾਂ ਖੋਖਲਾ-ਜਰਨੈਲ ਸਿੰਘ ਭਟੇੜੀ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।