17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਫ਼ਸਲਾਂ ਪ੍ਰਭਾਵਿਤ–ਸੰਦੀਪ ਸਿੰਘ ਰਿਆ

ਅਜੀਤ ਡੈਸਕ 28-06-2026
ਖਮਾਣੋਂ, 27 ਜੂਨ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਸਿੰਘ ਰਿਆ ਨੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਮੋਟਰਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਕੀਤੇ ਵਾਅਦੇ ਪੂਰੇ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਅਨੁਸਾਰ ਬਿਜਲੀ ਨਹੀਂ ਮਿਲ ਰਹੀ ਅਤੇ ਕਿਸਾਨਾਂ ਨੂੰ ਸਿਰਫ਼ 3-4 ਘੰਟੇ ਲਈ ਹੀ ਬਿਜਲੀ ਦੀ ਸਪਲਾਈ ਮਿਲ ਰਹੀ ਹੈ, ਜਿਸ ਕਾਰਨ ਝੋਨੇ ਸਮੇਤ ਹੋਰ ਫ਼ਸਲਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ। ਸੰਦੀਪ ਸਿੰਘ ਰਿਆ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਮੌਜੂਦਾ ਹਾਲਾਤ ਦੇਖ ਕੇ ਇਹ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਉਹ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਕਿਸਾਨ ਆਗੂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਤੁਰੰਤ ਰੋਜ਼ਾਨਾ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਖੇਤੀਬਾੜੀ ਦੇ ਕੰਮ ਬਿਨਾਂ ਰੁਕਾਵਟ ਜਾਰੀ ਰਹਿ ਸਕਣ ਅਤੇ ਕਿਸਾਨਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਡੇਰਾ ਸੱਚਖੰਡ ਦੁਆਰ ਸ੍ਰੀ ਊਸ਼ਾ ਮਾਤਾ ਮੰਦਰ ਵਿਖੇ ਕੌਂਸਲਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਮੁੱਖ ਮੰਤਰੀ ਦਾ ਖੇਤੀ ਲਈ 8 ਘੰਟੇ ਦਿਨ ’ਚ ਬਿਜਲੀ ਦੇਣ ਦਾ ਦਾਅਵਾ ਪੂਰੀ ਤਰ੍ਹਾਂ ਖੋਖਲਾ-ਜਰਨੈਲ ਸਿੰਘ ਭਟੇੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।