07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸੈਂਪਲੀ ਵਿਖੇ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 29-06-2026
ਬਸੀ ਪਠਾਣਾਂ, 28 ਜੂਨ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਬਲਾਕ ਦੇ ਪਿੰਡ ਸੈਂਪਲੀ ਸਾਹਿਬ ‘ਚ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪਾਠ ਦੇ ਭੋਗ ਉਪਰੰਤ ਰਵਿੰਦਰ ਸਿੰਘ ਖ਼ਾਲਸਾ ਚੁੰਨ੍ਹੀ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਨਾਲ ਜੋੜਦੇ ਹੋਏ ਭਗਤ ਕਬੀਰ ਜੀ ਦੀ ਬਾਣੀ ਤੇ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਕੌਮੀ ਘੱਟ ਗਿਣਤੀ ਅਤੇ ਦਲਿਤ ਫ਼ਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ ਨੇ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੀ ਬਾਣੀ ਰਾਹੀਂ ਸੇਧ ਦਿੰਦਿਆਂ ਸਮਾਜਿਕ ਇਨਸਾਫ਼ ਲਈ ਬਹੁਤ ਵੱਡੀ ਲੜਾਈ ਲੜੀ ਅਤੇ ਸਾਨੂੰ ਬਾਣੀ ਨਾਲ ਜੁੜ ਕੇ ਆਪਣਾ ਜੀਵਨ ਗੁਰੂ ਆਸ਼ੇ ਮੁਤਾਬਿਕ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਸਮਾਗਮ ਦੇ ਪ੍ਰਬੰਧਕ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਨਾਲ ਸਾਡੇ ਛੋਟੇ ਬੱਚਿਆਂ ਨੂੰ ਗੁਰੂ ਸਾਹਿਬਾਨਾਂ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਮਿਲਦੀ ਹੈ। ਪ੍ਰਬੰਧਕਾਂ ਵਲੋਂ ਜੋਗਿੰਦਰ ਸਿੰਘ ਪੰਛੀ ਦਾ ਸਨਮਾਨ ਕੀਤਾ ਗਿਆ। ਸਮਾਗਮ ਦੀ ਸੰਪੂਰਨਤਾ ਤੇ ਅਰਦਾਸ ਉਪਰੰਤ ਸੰਗਤ ਲਈ ਗੁਰੂ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਕੇਵਲ ਸਿੰਘ ਸੈਂਪਲੀ, ਮਾਸਟਰ ਸਤਵੰਤ ਸਿੰਘ ਕਲੌੜ ਸਕੱਤਰ ਗਿਆਨੀ ਦਿੱਤ ਸਿੰਘ ਯਾਦਗਾਰ ਕਮੇਟੀ, ਪ੍ਰਿੰਸੀਪਲ ਹਰਸੇਵਕ ਸਿੰਘ ਸੈਂਪਲਾਂ, ਗੁਰਜੀਤ ਸਿੰਘ ਸੋਤਲ, ਜੋਗਿੰਦਰ ਸਿੰਘ ਬੁਲਾਲਾ, ਜਸਵੀਰ ਕੌਰ ਪੰਚ, ਰਾਵਿੰਦਰ ਸਿੰਘ ਪੰਚ, ਕੇਸਰ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ ਰਾਜਪੁਰਾ, ਜਤਿੰਦਰ ਸਿੰਘ, ਮਨਜੀਤ ਸਿੰਘ, ਧਰਮਪ੍ਰੀਤ ਸਿੰਘ, ਦੀਦਾਰ ਸਿੰਘ, ਸੁਖਵਿੰਦਰ ਸਿੰਘ ਤੋਂ ਇਲਾਵਾ ਪਤਵੰਤਿਆਂ ਨੇ ਹਾਜ਼ਰੀ ਲਗਵਾਈ।
ਪਿਛਲੀ ਖ਼ਬਰ ਨੰਬਰਦਾਰਾਂ ਦੇ ਮਾਣ ਭੱਤੇ ’ਚ ਵਾਧੇ ਦਾ ਵਾਅਦਾ ਪੂਰਾ ਕਰੇ ਪੰਜਾਬ ਸਰਕਾਰ- ਭਟੇੜੀ ਅਗਲੀ ਖ਼ਬਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦਾ ਝੂਠ ਵਾਅਦਾ ਹੋਇਆ ਬੇਨਕਾਬ-ਭੁੱਟਾ ਬਿਜਲੀ ਸਪਲਾਈ ਨਾ ਮਿਲਣ ਦੇ ਵਿਰੋਧ ਵਿਚ ਪਿੰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।