06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪਿੰਡ ਜੱਲ੍ਹਾ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 29-06-2026
ਫ਼ਤਹਿਗੜ੍ਹ ਸਾਹਿਬ, 28 ਜੂਨ (ਬਲਜਿੰਦਰ ਸਿੰਘ)-ਭਗਤੀ ਲਹਿਰ ਦੇ ਪ੍ਰਮੁੱਖ ਤੇ ਸਮਾਜ ਸੁਧਾਰਕ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਪਿੰਡ ਜੱਲ੍ਹਾ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਸਮਾਗਮ ਵਿਚ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਭਗਤ ਕਬੀਰ ਜੀ ਨੇ ਮਨੁੱਖਤਾ, ਆਪਸੀ ਭਾਈਚਾਰੇ, ਸਮਾਨਤਾ ਅਤੇ ਸੱਚ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਵਿਚ ਪਿਆਰ, ਸਦਭਾਵਨਾ ਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਨਸਾਨ ਨੂੰ ਸੱਚ ਅਤੇ ਸੰਤੋਖ ਨੂੰ ਜੀਵਨ ਦਾ ਆਧਾਰ ਬਣਾਉਣਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਲਜੀਤ ਸਿੰਘ ਭੁੱਟਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜੋਗਿੰਦਰ ਸਿੰਘ ਪ੍ਰਧਾਨ, ਰਵਿੰਦਰ ਸਿੰਘ ਰਵੀ ਸਰਕਲ ਪ੍ਰਧਾਨ, ਰਣਧੀਰ ਸਿੰਘ ਭਮਾਰਸੀ ਬੁਲੰਦ, ਗੁਰਿੰਦਰ ਸਿੰਘ ਗੁਰੀ ਜੱਲ੍ਹਾ, ਗੁਰਚਰਨ ਸਿੰਘ, ਜਸਬੀਰ ਸਿੰਘ ਭਮਾਰਸੀ ਬੁਲੰਦ, ਜਰਨੈਲ ਸਿੰਘ, ਪਾਲ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਗੁਰਜੰਟ ਸਿੰਘ, ਡਾ. ਹਰਮਨਜੀਤ ਸਿੰਘ, ਬਾਬਾ ਪੂਰਨ ਸਿੰਘ, ਗੁਰਮੀਤ ਕੌਰ, ਚਰਨ ਕੌਰ, ਸੰਦੀਪ ਕੌਰ, ਲਛਮੀ ਕੌਰ, ਗੁਰਜੀਤ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਸਵਰਨਜੀਤ ਕੌਰ ਤੇ ਕੁਲਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਐਜੂਕੇਸ਼ਨ ਟਰੱਸਟ ਦੇ ਨਵ-ਨਿਯੁਕਤ ਮੈਂਬਰ ਜਥੇਦਾਰ ਮਕਾਰੋਂਪੁਰ ਦਾ ਬਧੌਛੀ ਕਲਾਂ ਵਿਖੇ ਕੀਤਾ ਸਨਮਾਨ ਅਗਲੀ ਖ਼ਬਰ ਨੰਬਰਦਾਰਾਂ ਦੇ ਮਾਣ ਭੱਤੇ ’ਚ ਵਾਧੇ ਦਾ ਵਾਅਦਾ ਪੂਰਾ ਕਰੇ ਪੰਜਾਬ ਸਰਕਾਰ- ਭਟੇੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।