06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਐਜੂਕੇਸ਼ਨ ਟਰੱਸਟ ਦੇ ਨਵ-ਨਿਯੁਕਤ ਮੈਂਬਰ ਜਥੇਦਾਰ ਮਕਾਰੋਂਪੁਰ ਦਾ ਬਧੌਛੀ ਕਲਾਂ ਵਿਖੇ ਕੀਤਾ ਸਨਮਾਨ

ਅਜੀਤ ਡੈਸਕ 29-06-2026
ਫ਼ਤਹਿਗੜ੍ਹ ਸਾਹਿਬ, 28 ਜੂਨ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਐਜੂਕੇਸ਼ਨ ਟਰੱਸਟ ਦੇ ਨਵ ਨਿਯੁਕਤ ਮੈਂਬਰ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਦਾ ਬਧੌਛੀ ਕਲਾਂ ਵਿਖੇ ਸੀਨੀਅਰ ਆਗੂ ਬਲਜਿੰਦਰ ਸਿੰਘ ਬਧੌਛੀ ਕਲਾਂ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਵਿੱਦਿਅਕ ਅਦਾਰੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਉਹ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਲਈ ਕਾਲਜ ਪ੍ਰਬੰਧਕਾਂ ਨੂੰ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਬਲਜਿੰਦਰ ਸਿੰਘ ਅਤੇ ਸਾਬਕਾ ਸਰਪੰਚ ਜਗਦੇਵ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪ ਕੇ ਸਮਰਪਿਤ ਵਰਕਰਾਂ ਦਾ ਮਾਣ ਵਧਾਇਆ ਹੈ। ਇਸ ਮੌਕੇ ਤੇ ਜਸਵੰਤ ਸਿੰਘ ਮੰਡੋਫਲ, ਨਰਿੰਦਰ ਤਕਿਆਰ, ਪੰਚ ਮਨਜੀਤ ਸਿੰਘ, ਗੁਰਧਿਆਨ ਸਿੰਘ, ਗੁਰਵਿੰਦਰ ਸਿੰਘ ਹੈਪੀ, ਭਾਗ ਸਿੰਘ, ਮਾਨ ਸਿੰਘ, ਗੁਰਧਿਆਨ ਸਿੰਘ, ਗੁਰਤੇਜ ਸਿੰਘ, ਅਮਨਦੀਪ ਕੌਰ, ਹਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੱਗੇ ਝੋਨੇ ਅਤੇ ਹੋਰ ਲਵਾਈ ਲਈ ਕਿਸਾਨਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਡਾ ਮਨੋਹਰ ਸਿੰਘ ਅਗਲੀ ਖ਼ਬਰ ਪਿੰਡ ਜੱਲ੍ਹਾ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।