21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਬਿਜਲੀ ਮੀਟਰ ਰੀਡਰਾਂ ਦੀ ਹੜਤਾਲ ਕਾਰਨ ਖਪਤਕਾਰਾਂ ਨੂੰ ਨਹੀਂ ਮਿਲ ਰਹੇ ਬਿੱਲ

ਅਜੀਤ ਡੈਸਕ 02-07-2026
ਅਮਲੋਹ, 1 ਜੁਲਾਈ (ਹਰਪ੍ਰੀਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਬਿਜਲੀ ਮੀਟਰ ਰੀਡਰਾਂ ਦੀ ਚੱਲ ਰਹੀ ਹੜਤਾਲ ਕਾਰਨ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਘਰੇਲੂ ਅਤੇ ਵਪਾਰਕ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਨਹੀਂ ਮਿਲੇ, ਜਿਸ ਨਾਲ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੀਟਰ ਰੀਡਰ ਆਪਣੀਆਂ ਮੰਗਾਂ, ਰੈਗੂਲਰ ਨੌਕਰੀ ਅਤੇ ਬਿਹਤਰ ਤਨਖ਼ਾਹਾਂ ਲਈ ਹੜਤਾਲ ’ਤੇ ਹਨ, ਪਰ ਇਸ ਦਾ ਸਿੱਧਾ ਅਸਰ ਆਮ ਖਪਤਕਾਰਾਂ ’ਤੇ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਹੜਤਾਲ ਜਲਦੀ ਖ਼ਤਮ ਨਾ ਹੋਈ ਤਾਂ ਲੋਕਾਂ ਨੂੰ ਚਾਰ-ਪੰਜ ਮਹੀਨਿਆਂ ਜਾਂ ਇਸ ਤੋਂ ਵੀ ਵੱਧ ਸਮੇਂ ਦੇ ਇਕੱਠੇ ਬਿੱਲ ਭਰਨੇ ਪੈ ਸਕਦੇ ਹਨ, ਜੋ ਕਈ ਪਰਿਵਾਰਾਂ ਲਈ ਵੱਡਾ ਵਿੱਤੀ ਬੋਝ ਬਣੇਗਾ। ਰਾਜੂ ਖੰਨਾ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਮੀਟਰ ਰੀਡਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਨਿਯਮਤ ਮੀਟਰ ਰੀਡਿੰਗ ਅਤੇ ਬਿਲਿੰਗ ਮੁੜ ਸ਼ੁਰੂ ਹੋ ਸਕੇ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਜੇਕਰ ਚਾਰ-ਪੰਜ ਮਹੀਨਿਆਂ ਦੇ ਬਿੱਲ ਇਕੋ ਵਾਰ ਜਾਰੀ ਕੀਤੇ ਜਾਂਦੇ ਹਨ ਤਾਂ 300 ਯੂਨਿਟ ਮੁਫ਼ਤ ਬਿਜਲੀ ਸਕੀਮ ਦਾ ਲਾਭ ਖਪਤਕਾਰਾਂ ਨੂੰ ਕਿਸ ਤਰ੍ਹਾਂ ਮਿਲੇਗਾ? ਉਨ੍ਹਾਂ ਸਰਕਾਰ ਤੋਂ ਇਸ ਬਾਰੇ ਸਪਸ਼ਟੀਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਵਲੋਂ ਫ਼ਤਹਿਗੜ੍ਹ ਸਾਹਿਬ ਤੋਂ ਪ੍ਰਚਾਰ ਵੈਨ ਕੀਤੀ ਗਈ ਰਵਾਨਾ ਅਗਲੀ ਖ਼ਬਰ ਗਿਆਨੀ ਗੁਰਜਿੰਦਰ ਸਿੰਘ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੰਭਾਲੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।