21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਰਾਈਸ ਮਿੱਲਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰੇ ਪੰਜਾਬ ਸਰਕਾਰ- ਜਥੇਦਾਰ ਮਕਾਰੋਂਪੁਰ

ਅਜੀਤ ਡੈਸਕ 02-07-2026
ਫ਼ਤਹਿਗੜ੍ਹ ਸਾਹਿਬ, 1 ਜੁਲਾਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਟਰੱਸਟੀ ਮੈਂਬਰ ਨਿਯੁਕਤ ਹੋਣ ਉਪਰੰਤ ਲਵ ਨੂਰ ਰਾਈਸ ਮਿਲ, ਪਿੰਡ ਬਲ੍ਹਾੜੀ ਕਲਾਂ ਵਿਖੇ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਦਾ ਅਸ਼ੋਕ ਕੁਮਾਰ ਤੇ ਸਮੂਹ ਸਾਥੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਮਕਾਰੋਂਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੀਆਂ ਰਾਈਸ ਮਿਲਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਈਸ ਇੰਡਸਟਰੀ ਅਤੇ ਆੜ੍ਹਤੀ ਵਰਗ ਪੰਜਾਬ ਦੀ ਖੇਤੀਬਾੜੀ ਅਤੇ ਆਰਥਿਕਤਾ ਦੀ ਮਜ਼ਬੂਤ ਰੀੜ੍ਹ ਦੀ ਹੱਡੀ ਹਨ, ਪਰ ਮੌਜੂਦਾ ਸਮੇਂ ਦੌਰਾਨ ਦੋਵੇਂ ਵਰਗ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਰਾਈਸ ਮਿਲਾਂ ਅਤੇ ਆੜ੍ਹਤੀਆਂ ਨਾਲ ਸਬੰਧਿਤ ਲੰਬਿਤ ਮਸਲਿਆਂ ਦਾ ਜਲਦ ਹੱਲ ਕਰਕੇ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਜਾਵੇ, ਤਾਂ ਜੋ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਰਾਈਸ ਮਿਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੂਬੇ ਦੀ ਮੰਡੀ ਪ੍ਰਣਾਲੀ ਸੁਚਾਰੂ ਢੰਗ ਨਾਲ ਚੱਲ ਸਕੇ। ਇਸ ਮੌਕੇ ’ਤੇ ਅਸ਼ੋਕ ਕੁਮਾਰ, ਆਦੇਸ਼ ਕੁਮਾਰ, ਨਵਦੀਪ ਭਾਰਦਵਾਜ, ਸੁਸ਼ੀਲ ਭਾਰਦਵਾਜ, ਸੰਦੀਪ ਕੁਮਾਰ, ਹੁਕਮ ਚੰਦ, ਧਰਮਜੀਤ ਸਿੰਘ, ਬਚਿੱਤਰ ਸਿੰਘ, ਧਰਮਪਾਲ, ਸ਼ੰਕਰ ਚੰਦ, ਜਤਿੰਦਰ ਸਿੰਘ, ਦਰਸ਼ਨ ਸਿੰਘ, ਤਰਸੇਮ ਲਾਲ, ਦਿਨੇਸ਼ ਕੁਮਾਰ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ ਨਿੰਦਾ, ਰਵੀ ਕੁਮਾਰ, ਬਹਾਦਰ ਸਿੰਘ, ਜਸਵੰਤ ਸਿੰਘ ਮੰਡੋਫਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਰੇਸ਼ ਵੈਦ ਲਗਾਤਾਰ ਤੀਜੀ ਵਾਰ ਇੰਡੀਅਨ ਬੈਂਕ ਇੰਪਲਾਈਜ਼ ਯੂਨੀਅਨ ਨਾਰਥ ਜ਼ੋਨ ਦੇ ਜਨਰਲ ਸੈਕਟਰੀ ਬਣੇ ਅਗਲੀ ਖ਼ਬਰ ਸੰਤ ਬਾਬਾ ਸਰਦਾਰਾ ਸਿੰਘ ਦੀ 26ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।