21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਨਰੇਸ਼ ਵੈਦ ਲਗਾਤਾਰ ਤੀਜੀ ਵਾਰ ਇੰਡੀਅਨ ਬੈਂਕ ਇੰਪਲਾਈਜ਼ ਯੂਨੀਅਨ ਨਾਰਥ ਜ਼ੋਨ ਦੇ ਜਨਰਲ ਸੈਕਟਰੀ ਬਣੇ

ਅਜੀਤ ਡੈਸਕ 02-07-2026
ਫ਼ਤਹਿਗੜ੍ਹ ਸਾਹਿਬ, 1 ਜੁਲਾਈ (ਬਲਜਿੰਦਰ ਸਿੰਘ)- ਇੰਡੀਅਨ ਬੈਂਕ ਇੰਪਲਾਈਜ਼ ਯੂਨੀਅਨ ਨਾਰਥ ਜ਼ੋਨ ਦੀਆਂ ਹੋਈਆਂ ਚੋਣਾਂ ’ਚ ਨਰੇਸ਼ ਵੈਦ ਨੂੰ ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਨਾਰਥ ਜ਼ੋਨ ਦਾ ਜਨਰਲ ਸੈਕਟਰੀ ਚੁਣਿਆ ਗਿਆ ਹੈ। ਇਸ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਮਨਜੀਤ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਨਰੇਸ਼ ਵੈਦ ਦਾ ਸਨਮਾਨ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਮਨਜੀਤ ਸ਼ਰਮਾ ਨੇ ਕਿਹਾ ਕਿ ਨਰੇਸ਼ ਵੈਦ ਦਾ ਲਗਾਤਾਰ ਤੀਜੀ ਵਾਰ ਜਨਰਲ ਸੈਕਟਰੀ ਬਣਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਉਨ੍ਹਾਂ ਨੇ ਹਮੇਸ਼ਾ ਬੈਂਕ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਹੈ। ਮੁਲਾਜ਼ਮ ਵਰਗ ਉਨ੍ਹਾਂ ਦੀ ਅਗਵਾਈ ’ਤੇ ਪੂਰਾ ਭਰੋਸਾ ਕਰਦਾ ਹੈ।
ਸ਼ਰਮਾ ਨੇ ਉਮੀਦ ਜਤਾਈ ਕਿ ਉਹ ਅੱਗੇ ਤੋਂ ਵੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਰਕਾਰ ਅਤੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਰਹਿਣਗੇ। ਇਸ ਮੌਕੇ ਨਰੇਸ਼ ਵੈਦ ਨੇ ਕਿਹਾ ਕਿ ਜਥੇਬੰਦੀ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਤੀਜੀ ਵਾਰ ਸੌਂਪੀ ਗਈ ਹੈ, ਉਸ ਨੂੰ ਉਹ ਬਿਨਾਂ ਕਿਸੇ ਪੱਖਪਾਤ ਦੇ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਬੈਂਕ ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ’ਤੇ ਇੰਦਰਜੀਤ ਸਿੰਘ ਅਤੇ ਰਮੇਸ਼ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਸਕੂਲ ਵਿਖੇ ਪਾਠ ਦੇ ਭੋਗ 4 ਨੂੰ ਪਾਏ ਜਾਣਗੇ - ਭੱਟਮਾਜਰਾ ਅਗਲੀ ਖ਼ਬਰ ਰਾਈਸ ਮਿੱਲਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰੇ ਪੰਜਾਬ ਸਰਕਾਰ- ਜਥੇਦਾਰ ਮਕਾਰੋਂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।