21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਵਿਖੇ ਮੁਫ਼ਤ ਕੋਚਿੰਗ ਦੀਆਂ ਕਲਾਸਾਂ ਸ਼ੁਰੂ

ਅਜੀਤ ਡੈਸਕ 02-07-2026
ਫ਼ਤਹਿਗੜ੍ਹ ਸਾਹਿਬ, 1 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਤੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਅਗਵਾਈ ਹੇਠ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ ਵਲੋਂ ਸਾਬਤ ਸੂਰਤ ਸਿੱਖ ਸਿੱਖਿਆਰਥੀਆਂ ਨੂੰ ਸਿਵਲ ਸੇਵਾਵਾਂ ਦੀ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਵਿਦਿਆਰਥੀਆਂ ਨੂੰ ਦਾਖ਼ਲਾ ਪੱਤਰ ਪ੍ਰਦਾਨ ਕੀਤੇ ਗਏ ਅਤੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ, ਰੂਹਾਨੀ ਕੀਰਤਨ ਅਤੇ ਅਰਦਾਸ ਉਪਰੰਤ ਕੀਤੀ ਗਈ।
ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਰਜਿੰਦਰ ਕੌਰ ਨੇ ਕਿਹਾ ਕਿ ਇਸ ਸੈਸ਼ਨ ਵਿਚ 24 ਵਿਦਿਆਰਥੀਆਂ ਨੇ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਪਾਸ ਕੀਤੀ ਜਿਨ੍ਹਾਂ ਨੂੰ ਦਾਖਲਾ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਇੰਜੀ. ਸੁਖਮਿੰਦਰ ਸਿੰਘ ਵਲੋਂ ਉਲੀਕਿਆ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਸਕੱਤਰ ਵਿੱਦਿਆ ਇੰਜੀ. ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦੇ ਨਾਲ-ਨਾਲ ਰਿਹਾਇਸ਼ ਅਤੇ ਭੋਜਨ ਦੀਆਂ ਸਾਰੀਆਂ ਸੁਵਿਧਾਵਾਂ ਵੀ ਬਗੈਰ ਕਿਸੇ ਅਦਾਇਗੀ ਤੋਂ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਸਿੱਖ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਦੇਸ਼ ਦੀਆਂ ਸਿਵਲ ਸੇਵਾਵਾਂ ਵਿਚ ਯੋਗਦਾਨ ਪਾ ਸਕਣਗੇ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਵਿਰਾਸਤ ਨਾਲ ਜੁੜੇ ਰਹਿਣ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਕੋਚਿੰਗ ਦੌਰਾਨ ਵਿਦਿਆਰਥੀਆਂ ਨੂੰ ਗੁਰਮਤਿ ਤੇ ਗੁਰਬਾਣੀ ਨਾਲ ਵੀ ਜੋੜਿਆ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮਹਿਮਾਨ ਸਾਬਕਾ ਆਈ.ਏ.ਐਸ. ਅਧਿਕਾਰੀ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਸਿਵਲ ਸੇਵਾਵਾਂ ਦੀ ਤਿਆਰੀ ਦੇ ਨਾਲ-ਨਾਲ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਅਪਣਾਉਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਣਵੱਤਾ ਪੂਰਨ ਸਿੱਖਿਆ ਅਤੇ ਉੱਚੇ ਆਦਰਸ਼ ਹੀ ਮਨੁੱਖ ਨੂੰ ਸਮਾਜ ਦੀ ਸੇਵਾ ਲਈ ਸਮਰੱਥ ਬਣਾਉਂਦੇ ਹਨ।
ਪਿਛਲੀ ਖ਼ਬਰ ਜਸਕੀਰਤ ਕੌਰ ਨੇ 98.4 ਫ਼ੀਸਦੀ ਅੰਕ ਹਾਸਿਲ ਕਰਕੇ ਜ਼ਿਲ੍ਹੇ ’ਚੋਂ ਪਹਿਲਾ ਤੇ ਪੰਜਾਬ ’ਚੋਂ 9ਵਾਂ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਮਾਵਾਂ ਧੀਆਂ ਸਨਮਾਨ ਰਾਸ਼ੀ ਦੀ ਪਹਿਲੀ ਕਿਸ਼ਤ ਜਾਰੀ ਕਰਨ ’ਤੇ ਖ਼ੁਸ਼ੀ ਦੀ ਲਹਿਰ- ਚੇਅਰਮੈਨ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।