17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਇਤਿਹਾਸਕ ਫ਼ੈਸਲਾ- ਰਾਜਾ

ਅਜੀਤ ਡੈਸਕ 03-07-2026
ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਵਲੋਂ ਪਿੰਡ ਮਾਨੂੰਪੁਰ ਵਿਖੇ ਲੋਕ ਸੇਵਾ ਕੈਂਪ ਲਗਾਇਆ ਗਿਆ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਦੇ ਤਹਿਤ ਪੰਜਾਬ ਦੀ ਹਰ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਚੇਅਰਮੈਨ ਰਾਜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਧੂਰੀ ਦੇ ਪਿੰਡ ਲੱਡਾ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਸੂਬੇ ਦੀਆਂ ਔਰਤਾਂ ਲਈ ਵੱਕਾਰੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਜਿਸ ਨਾਲ ਪੰਜਾਬ ਦੀ ਹਰ ਮਾਂ-ਭੈਣ ਆਤਮ-ਨਿਰਭਰ ਬਣੇਗੀ ਅਤੇ ਸੂਬੇ ਦੇ ਵਿਕਾਸ ਵਿਚ ਆਪਣਾ ਬਰਾਬਰ ਦਾ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਇਕ ਹੋਰ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ ਅਤੇ ਮਾਨ ਸਰਕਾਰ ਵਲੋਂ ਔਰਤਾਂ ਨੂੰ ‘ਟ੍ਰਿਪਲ ਬੋਨਸ’ ਦਿੱਤਾ ਜਾ ਰਿਹਾ ਹੈ, ਜਿਸ ਦੇ ਤਹਿਤ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦੀ ਬਕਾਇਆ ਰਾਸ਼ੀ ਇਕੱਠੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਪ੍ਰਤੀ ਔਰਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਹੁਣ ਤੱਕ 40 ਲੱਖ ਤੋਂ ਵੱਧ ਮਹਿਲਾਵਾਂ ਇਸ ਯੋਜਨਾ ਤਹਿਤ ਆਪਣੀ ਰਜਿਸਟਰੇਸ਼ਨ ਕਰਵਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਜ਼ਿਆਦਾਤਰ ਵਾਅਦੇ ਮਹਿਜ਼ 4 ਸਾਲਾਂ ਦੇ ਅੰਦਰ ਹੀ ਪੂਰੇ ਕਰ ਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ ਅਤੇ ਇਸੇ ਲੋਕ-ਪੱਖੀ ਨੀਤੀਆਂ ਸਦਕਾ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਵਾਸੀ ਇਕ ਵਾਰ ਫਿਰ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸਨੌਰ ’ਚ ਕ੍ਰਿਕਟ ਟੂਰਨਾਮੈਂਟ ਕਰਵਾਇਆ, ਜੇਤੂ ਖਿਡਾਰੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।