15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਟਕਸਾਲੀ ਕਾਂਗਰਸੀ ਪਰਿਵਾਰ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹਨ-ਰਣਦੀਪ ਸਿੰਘ ਨਾਭਾ

ਅਜੀਤ ਡੈਸਕ 03-07-2026
ਅਮਲੋਹ, 2 ਜੁਲਾਈ (ਕੇਵਲ ਸਿੰਘ)- ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕਾਂਗਰਸ ਪਾਰਟੀ ਦੇ ਟਕਸਾਲੀ ਪਰਿਵਾਰ ਸਵ. ਗੁਰਦੇਵ ਸਿੰਘ ਦੇ ਸਪੁੱਤਰ ਐਡ. ਯਾਦਵਿੰਦਰਪਾਲ ਦੇ ਗ੍ਰਹਿ ਅਮਲੋਹ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡ. ਯਾਦਵਿੰਦਰਪਾਲ ਸਿੰਘ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਰਣਦੀਪ ਸਿੰਘ ਨਾਭਾ ਨੇ ਪਰਿਵਾਰ ਦਾ ਹਾਲ-ਚਾਲ ਜਾਣਿਆ ਅਤੇ ਸਵ. ਗੁਰਦੇਵ ਸਿੰਘ ਵਲੋਂ ਪਾਰਟੀ ਲਈ ਦਿੱਤੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਟਕਸਾਲੀ ਪਰਿਵਾਰ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਕਿਹਾ ਕਿ ਐਡ. ਯਾਦਵਿੰਦਰਪਾਲ ਅੱਜ ਵੀ ਪਾਰਟੀ ਨਾਲ ਚਟਾਨ ਵਾਂਗ ਡਟੇ ਹੋਏ ਹਨ ਅਤੇ ਉਨ੍ਹਾਂ ਦੇ ਪਿਤਾ ਸਵ. ਗੁਰਦੇਵ ਸਿੰਘ ਦਾ ਵੀ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਰਿਹਾ ਹੈ, ਜਿਸ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਰੱਖਿਆ ਜਾਵੇਗਾ। ਐਡ.ਯਾਦਵਿੰਦਰਪਾਲ ਨੇ ਕਿਹਾ ਕਿ ਉਹ ਸ. ਨਾਭਾ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹਲਕਾ ਅਮਲੋਹ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਹਰ ਵਰਗ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾ ਕੇ ਵੱਡੇ ਫ਼ਰਕ ਨਾਲ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਕੋਟਲੀ, ਡਾ. ਹਰਪਾਲ ਸਿੰਘ, ਕੌਂਸਲਰ ਜਸਵਿੰਦਰ ਸਿੰਘ ਬਿੰਦਰ, ਸ਼ਿੰਦਰਮੋਹਨ ਪੁਰੀ, ਐਡ. ਸੁਨੀਲ ਗਰਗ, ਪਰਮਜੀਤ ਸਿੰਘ ਰਾਮਗੜ੍ਹ, ਜਸਵੰਤ ਸ਼ਰਮਾ, ਕੁਲਭੂਸ਼ਣ ਸ਼ਰਮਾ, ਰੂਪ ਸਿੰਘ, ਹੈਪੀ ਸੂਦ, ਜੰਗ ਸਿੰਘ ਧੀਮਾਨ, ਕਾਲਾ ਸੰਧੀ, ਐਡ. ਅਸਲਮ ਖਾਨ, ਰਾਕੇਸ਼ ਚਾਬਲਾ, ਸਸੀ ਸ਼ਰਮਾ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਆਦਿ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਗਿਆਨ ਅੰਜਨ ਸਮਰ ਕੈਂਪ ਸਮੇਂ ਦੀ ਅਹਿਮ ਲੋੜ- ਪੰਜਕੋਹਾ ਅਗਲੀ ਖ਼ਬਰ ਪਾਰਟੀ ਟਿਕਟ ਦੇਵੇਗੀ ਤਾਂ ਬਸੀ ਪਠਾਣਾਂ ਤੋਂ ਚੋਣ ਲੜਨ ਲਈ ਤਿਆਰ ਹਾਂ- ਗੁਰਪ੍ਰੀਤ ਸਿੰਘ ਜੀ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।