15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਕੁਲਜੀਤ ਸਿੰਘ ਨਾਗਰਾ ਦੇ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦੇ ਕੋ-ਚੇਅਰਮੈਨ ਨਿਯੁਕਤ ਹੋਣ ਨਾਲ ਖ਼ੁਸ਼ੀ ਦੀ ਲਹਿਰ

ਅਜੀਤ ਡੈਸਕ 03-07-2026
ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਬਲਜਿੰਦਰ ਸਿੰਘ)- ਇੰਡੀਅਨ ਨੈਸ਼ਨਲ ਕਾਂਗਰਸ ਕਮੇਟੀ ਵਲੋਂ ਸੰਸਦ ਮੈਂਬਰ ਡਾ.ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ‘ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ’ ਦਾ ਕੋ-ਚੇਅਰਮੈਨ ਨਿਯੁਕਤ ਕੀਤੇ ਜਾਣ ਦਾ ਭਰਵਾਂ ਸਵਾਗਤ ਕਰਦਿਆਂ ਜ਼ਿਲ੍ਹਾ ਪੰਚਾਇਤੀ ਰਾਜ ਸੰਗਠਨ ਦੇ ਚੇਅਰਮੈਨ ਤੇ ਡਾਇਰੈਕਟਰ ਮਾਰਕਫੈੱਡ ਪੰਜਾਬ ਦਵਿੰਦਰ ਸਿੰਘ ਜੱਲਾ ਨੇ ਕਿਹਾ ਕਿ ਡਾ. ਅਮਰ ਸਿੰਘ ਤੇ ਕੁਲਜੀਤ ਸਿੰਘ ਨਾਗਰਾ ਲੰਮੇ ਸਮੇਂ ਤੋਂ ਪਾਰਟੀ ਲਈ ਨਿਸ਼ਠਾ, ਸਮਰਪਣ ਤੇ ਇਮਾਨਦਾਰੀ ਨਾਲ ਕੰਮ ਕਰਦੇ ਆ ਰਹੇ ਹਨ ਅਤੇ ਉਹ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਨਬਜ਼ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਅਜਿਹੇ ਆਗੂਆਂ ਨੂੰ ਪਾਰਟੀ ਹਾਈ ਕਮਾਨ ਵਲੋਂ ਨਵੀਆਂ ਜ਼ਿੰਮੇਵਾਰੀਆਂ ਦੇਣ ਦਾ ਫ਼ੈਸਲਾ ਸ਼ਲਾਘਾਯੋਗ ਹੈ। ਸ. ਜੱਲਾ ਨੇ ਕਿਹਾ ਕਿ ਕੁਲਜੀਤ ਸਿੰਘ ਨਾਗਰਾ ਚੋਣ ਪ੍ਰਬੰਧਨ ਤੇ ਤਾਲਮੇਲ ਵਰਗੀ ਅਹਿਮ ਕਮੇਟੀ ਵਿਚ ਸ਼ਾਮਿਲ ਕਰਨਾ ਪਾਰਟੀ ਦੀ ਚੋਣ ਤਿਆਰੀ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਭਰ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਵਿਚ ਨਵਾਂ ਜੋਸ਼ ਭਰਨ ਅਤੇ ਚੋਣ ਮਸ਼ੀਨਰੀ ਨੂੰ ਸੁਚੱਜੇ ਢੰਗ ਨਾਲ ਤਿਆਰ ਕਰਨ ਵੱਲ ਕਦਮ ਵੱਧ ਰਹੀ ਹੈ। ਅਜਿਹੇ ਸਮੇਂ ਵਿਚ ਕੁਲਜੀਤ ਸਿੰਘ ਨਾਗਰਾ ਵਰਗੇ ਤਜਰਬੇਕਾਰ ਆਗੂ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦੇ ਕੋ-ਚੇਅਰਮੈਨ ਦੀ ਜ਼ਿੰਮੇਵਾਰੀ ਦੇਣਾ ਇਹ ਦਰਸਾਉਂਦਾ ਹੈ ਕਿ ਪਾਰਟੀ ਉਨ੍ਹਾਂ ਦੀ ਕਾਬਲੀਅਤ, ਸਿਆਸੀ ਸਮਝ ਅਤੇ ਸੰਗਠਨਾਤਮਕ ਯੋਗਤਾ ’ਤੇ ਪੂਰਾ ਭਰੋਸਾ ਕਰਦੀ ਹੈ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਐਸ.ਪੀ ਕੁਲਵੀਰ ਸਿੰਘ ਨੇ ਮੁਹਤਬਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਖਾਲਸਪੁਰ ਵਿਖੇ ਸਾਬਕਾ ਵਿਧਾਇਕ ਜੀ.ਪੀ. ਨੇ ਵਿਦਿਆਰਥਣਾਂ ਨੂੰ ਸਰਟੀਫਿਕੇਟ ਅਤੇ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।