15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸਾਰਥਿਕ ਫਾਊਂਡੇਸ਼ਨ ਨੇ ਐਸ.ਡੀ.ਐਮ. ਦੀਪਜੋਤ ਕੌਰ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 03-07-2026
ਬਸੀ ਪਠਾਣਾਂ, 2 ਜੁਲਾਈ (ਰਾਜਿੰਦਰ ਸ਼ਰਮਾ, ਗੌਤਮ)-ਸਾਰਥਿਕ ਫਾਊਂਡੇਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਕ, ਜਨਰਲ ਸਕੱਤਰ ਪਰਮਜੀਤ ਕੌਰ, ਵਲੰਟੀਅਰ ਗੋਬਿੰਦ ਸਿੰਘ ਅਤੇ ਮਨਦੀਪ ਕੌਰ ਨੇ ਐਸ.ਡੀ.ਐਮ. ਦੀਪਜੋਤ ਕੌਰ ਨਾਲ ਮੁਲਾਕਾਤ ਕਰਕੇ ਸੰਸਥਾ ਵਲੋਂ ਕੀਤੇ ਜਾ ਰਹੇ ਸਮਾਜਿਕ ਕੰਮਾਂ ਦੀ ਜਾਣਕਾਰੀ ਦਿੱਤੀ। ਐਸ.ਡੀ.ਐਮ. ਨੇ ਫਾਊਂਡੇਸ਼ਨ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਸੰਸਥਾ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਬਸੀ ਪਠਾਣਾਂ ਸਿਵਲ ਪ੍ਰਸ਼ਾਸਨ ਫਾਊਂਡੇਸ਼ਨ ਵਲੋਂ ਕੀਤੇ ਜਾ ਰਹੇ ਲੋਕ ਹਿਤ, ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਮਾਜ ਭਲਾਈ ਦੇ ਕੰਮਾਂ ’ਚ ਪੂਰਾ ਸਹਿਯੋਗ ਕਰੇਗਾ। ਸਾਰਥਿਕ ਫਾਊਂਡੇਸ਼ਨ ਦੇ ਅਹੁਦੇਦਾਰਾਂ ਨੇ ਐਸ.ਡੀ.ਐਮ ਨੂੰ ਫੁੱਲਾਂ ਦਾ ਬੁੱਕਾ ਵੀ ਭੇਟ ਕੀਤਾ।
ਪਿਛਲੀ ਖ਼ਬਰ ਲਿਬੜਾ ਦੇ ਯਤਨਾਂ ਸਦਕਾ ਵੱਖ-ਵੱਖ ਸ਼ਖ਼ਸੀਅਤਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ’ ਦੇ ’ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਐਸ.ਪੀ ਕੁਲਵੀਰ ਸਿੰਘ ਨੇ ਮੁਹਤਬਰਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।