15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਐਸ.ਡੀ.ਐਮ. ਬਸੀ ਪਠਾਣਾਂ ਨੇ ਪਿੰਡ ਖੰਟ ਵਿਖੇ ਵੋਟਰਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 04-07-2026
aਸੰਘੋਲ, 3 ਜੁਲਾਈ (ਗੁਰਨਾਮ ਸਿੰਘ ਚੀਨਾ)-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐਸ.ਆਈ.ਆਰ. ਮੁਹਿੰਮ ਨੂੰ ਹੋਰ ਗਤੀ ਦੇਣ ਅਤੇ ਇਨੁਮੀਰੇਸ਼ਨ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਮੰਤਵ ਨਾਲ ਐਸ.ਡੀ.ਐਮ. ਬਸੀ ਪਠਾਣਾਂ ਦੀਪਜੋਤ ਕੌਰ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਪਿੰਡ ਖੰਟ ਵਿਖੇ ਬੀ.ਐਲ.ਓਜ਼. ਵਲੋਂ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਬਜ਼ੁਰਗਾਂ, ਘੱਟ ਪੜ੍ਹੇ-ਲਿਖੇ, ਦਿਵਿਆਂਗ ਅਤੇ ਹੋਰ ਲੋੜਵੰਦ ਵੋਟਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਇਨੁਮੀਰੇਸ਼ਨ ਫਾਰਮ ਭਰਨ ਵਿਚ ਨਿੱਜੀ ਸਹਾਇਤਾ ਪ੍ਰਦਾਨ ਕੀਤੀ। ਇਸ ਮੌਕੇ ਐਸ.ਡੀ.ਐਮ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਸਿਰਫ਼ ਜਾਣਕਾਰੀ ਜਾਂ ਸਹਾਇਤਾ ਦੀ ਘਾਟ ਕਾਰਨ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਬੀ.ਐਲ.ਓ. ਨੂੰ ਹਦਾਇਤ ਕੀਤੀ ਕਿ ਹਰ ਯੋਗ ਵੋਟਰ ਤੱਕ ਪਹੁੰਚ ਯਕੀਨੀ ਬਣਾਈ ਜਾਵੇ ਅਤੇ ਇਨੁਮੀਰੇਸ਼ਨ ਦੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਮੌਕੇ ਬੀ.ਐਲ.ਓ. ਸਿਮਰਨਜੀਤ ਸਿੰਘ, ਗੁਰਨਾਮ ਸਿੰਘ, ਹਰਬਾਗ ਸਿੰਘ ਤੇ ਗੁਰਪਾਲ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੱਤੇ ਫਾਊਂਡੇਸ਼ਨ ਵਲੋਂ ਵਾਤਾਵਰਨ ਪ੍ਰੇਮੀ ਕੰਵਲਜੀਤ ਸਿੰਘ ਦੀ ਯਾਦ ’ਚ 200 ਮੁਫ਼ਤ ਬੂਟੇ ਵੰਡ ਕੇ ਹਰਿਆਵਲ ’ਚ ਯੋਗਦਾਨ ਪਾਇਆ ਅਗਲੀ ਖ਼ਬਰ ਅਕਾਲੀ ਸਰਕਾਰ ਵਲੋਂ ਬਣਾਏ ਸੇਵਾ ਕੇਂਦਰਾਂ ਨੂੰ ਬੰਦ ਕਰਨ ਲਈ ਕਾਂਗਰਸ ਤੇ ‘ਆਪ’ ਦੋਵੇਂ ਸਰਕਾਰਾਂ ਜ਼ਿੰਮੇਵਾਰ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।